ਅਕਾਲੀ-ਭਾਜਪਾ ਵਫਦ ਨੇ ਚੋਣ ਕਮਿਸ਼ਨਰ ਨੂੰ ਐਨਓਸੀਜ਼ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਕੀਤੀ ਮੰਗ

ਅਕਾਲੀ-ਭਾਜਪਾ ਵਫਦ ਨੇ ਚੋਣ ਕਮਿਸ਼ਨਰ ਨੂੰ ਐਨਓਸੀਜ਼ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਕੀਤੀ ਮੰਗ

ਅਕਾਲੀ-ਭਾਜਪਾ ਵਫਦ ਨੇ ਚੋਣ ਕਮਿਸ਼ਨਰ ਨੂੰ ਐਨਓਸੀਜ਼ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਕੀਤੀ ਮੰਗ:ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਵਫਦ ਨੇ ਅੱਜ ਪ੍ਰਦੇਸ਼ ਚੋਣ ਕਮਸ਼ਿਨ ਨੂੰ ਕਿਹਾ ਕਿ ਉਹ ਉਹਨਾਂ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਜਿਹੜੇ ਕਾਂਗਰਸ ਪਾਰਟੀ ਦੇ ਏਜੰਟਾਂ ਵਜੋਂ ਕੰਮ ਕਰਦੇ ਹੋਏ ਮਿਉਸੀਪਲ ਚੋਣਾਂ ਲਈ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਐਨਓਸੀਜ਼ ਜਾਰੀ ਕਰਨ ਤੋਂ ਇਨਕਾਰ ਕਰ ਰਹੇ ਹਨ।ਅਕਾਲੀ-ਭਾਜਪਾ ਵਫਦ ਨੇ ਚੋਣ ਕਮਿਸ਼ਨਰ ਨੂੰ ਐਨਓਸੀਜ਼ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਕੀਤੀ ਮੰਗਇਸ ਦੇ ਨਾਲ ਹੀ ਵਫਦ ਨੇ ਮੱਲਾਂਵਾਲਾ ਅਤੇ ਮੱਖੂ (ਫਿਰੋਜ਼ਪੁਰ) ਵਿੱਚ ਅਕਾਲੀ ਉਮੀਦਵਾਰਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਵੀ ਉਜਾਗਰ ਕੀਤਾ।ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿੱਚ ਗਏ ਇਸ ਸਾਂਝੇ ਵਫ਼ਦ ਨੇ ਪ੍ਰਦੇਸ਼ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਦੱਸਿਆ ਕਿ ਜਿਹਨਾਂ ਪੰਜ ਅਕਾਲੀ ਵਰਕਰਾਂ ਨੇ ਨਗਰ ਪੰਚਾਇਤ ਮੱਖੂ ਅਤੇ ਮੱਲਾਂਵਾਲਾ ਦੇ ਕਾਰਜ ਸਾਧਕ ਅਫਸਰ (ਈਓ) ਦੇ ਵਤੀਰੇ ਬਾਰੇ ਸ਼ਿਕਾਇਤ ਕੀਤੀ ਸੀ,ਉਹਨਾਂ ਖਿਲਾਫ਼ ਝੂਠੇ ਕੇਸ ਦਰਜ ਕਰ ਲਏ ਗਏ ਹਨ। ਅਕਾਲੀ-ਭਾਜਪਾ ਵਫਦ ਨੇ ਚੋਣ ਕਮਿਸ਼ਨਰ ਨੂੰ ਐਨਓਸੀਜ਼ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਕੀਤੀ ਮੰਗਮੁੱਖ ਚੋਣ ਕਮਸ਼ਿਨਰ ਨੂੰ ਪੂਰੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਦਿਨ ਮਿਉਸੀਪਲ ਚੋਣਾਂ ਦਾ ਐਲਾਨ ਹੋਇਆ ਸੀ।ਮੱਲਾਂਵਾਲਾ ਅਤੇ ਮੱਖੂ ਦੇ ਐਸ.ਐਚ.ਓ.ਨੇ ਉਸੇ ਦਿਨ ਚਾਰਜ ਸੰਭਾਲਿਆ ਸੀ।ਉਹਨਾਂ ਕਿਹਾ ਕਿ ਦੋਵਾਂ ਨਗਰ ਪੰਚਾਇਤਾਂ ਵਿੱਚ ਅਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਇਹਨਾਂ ਦੋਵੇਂ ਐਸ.ਐਚ.ਓ. ਨੂੰ ਤੁਰੰਤ ਹਟਾ ਦੇਣਾ ਚਾਹੀਦਾ ਹੈ।ਡਾ.ਚੀਮਾ ਨੇ ਇਹ ਵੀ ਮੰਗ ਕੀਤੀ ਕਿ ਮੱਲਾਂਵਾਲਾ ਅਤੇ ਮੱਖੂ ਦੀ ਚੋਣ ਰੋਕ ਲਈ ਜਾਵੇ ਅਤੇ ਇਹਨਾਂ ਦੋਵੇਂ ਥਾਵਾਂ ਉੱਤੇ ਬਾਅਦ ਵਿੱਚ ਵੱਖਰੇ ਤੌਰ ਤੇ ਚੋਣ ਕਰਵਾਈ ਜਾਵੇ।ਅਕਾਲੀ-ਭਾਜਪਾ ਵਫਦ ਨੇ ਚੋਣ ਕਮਿਸ਼ਨਰ ਨੂੰ ਐਨਓਸੀਜ਼ ਨਾ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀ ਕੀਤੀ ਮੰਗਵਫ਼ਦ ਦੇ ਮੈਂਬਰਾਂ ਨੇ ਮੁੱਖ ਚੋਣ ਕਮਸ਼ਿਨਰ ਨੂੰ ਇਹ ਵੀ ਦੱਸਿਆ ਕਿ ਮੋਗਾ,ਧਰਮਕੋਟ ਅਤੇ ਬਾਘਾ ਪੁਰਾਣਾ ਵਿੱਚ ਅਕਾਲੀ ਉਮੀਦਵਾਰਾਂ ਨੂੰ ਐਨਓਸੀਜ਼ ਜਾਰੀ ਨਹੀ ਕੀਤੇ ਜਾ ਰਹੇ।ਇਸ ਮੌਕੇ ਭਾਜਪਾ ਦੇ ਸਕੱਤਰ ਵਨੀਤ ਜੋਸ਼ੀ ਨੇ ਖੁਲਾਸਾ ਕੀਤਾ ਕਿ ਕਿਸ ਤਰਾਂ ਵਧੀਆ ਉਮੀਦਵਾਰਾਂ ਦੇ ਨਾਂ ਸੂਚੀਆਂ ਵਿੱਚੋ ਕੱਟੇ ਜਾ ਰਹੇ ਹਨ ਅਤੇ ਰਿਟਰਨਿੰਗ ਅਧਿਕਾਰੀਆਂ ਖਿਲਾਫ਼ ਕੀਤੀਆਂ ਸ਼ਿਕਾਇਤਾਂ ਦੀ ਕਿਤੇ ਸੁਣਵਾਈ ਨਹੀਂ ਹੁੰਦੀ।ਇਸ ਵਫ਼ਦ ਵਿੱਚ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਅਤੇ ਚਰਨਜੀਤ ਸਿੰਘ ਬਰਾੜ ਵੀ ਸ਼ਾਮਿਲ ਸਨ।
-PTCNews