ਅਧਿਆਪਕਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਅਧਿਆਪਕਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਅਧਿਆਪਕਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ:ਕਾਂਗਰਸ ਸਰਕਾਰ ਨੇ ਪੰਜਾਬ ਦੇ 800 ਸਰਕਾਰੀ ਪ੍ਰਾਈਮਰੀ ਸਕੂਲਾਂ ਨੂੰ ਦੂਜੇ ਸਕੂਲਾਂ ‘ਚ ਮਰਜ਼ ਕਰਨ ਦੇ ਨੋਟੀਫਕੇਸ਼ਨ ਜਾਰੀ ਕੀਤਾ ਹੈ। ਜਿਸ ਦਾ ਪੰਜਾਬ ਪੱਧਰ ‘ਤੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਜਿਨ੍ਹਾਂ ਸਕੂਲਾਂ ‘ਚ 20 ਤੋਂ ਘੱਟ ਵਿਦਿਆਰਥੀ ਪੜ੍ਹਦੇ ਹਨ ਕਾਂਗਰਸ ਸਰਕਾਰ ਉਹਨਾਂ ਸਕੂਲਾਂ ਨੂੰ ਬੰਦ ਕਰ ਰਹੀ ਹੈ। ਜਿਸ ਦੇ ਵਿਰੋਧ ਵਿੱਚ ਅੱਜ ਗੁਰਦਾਸਪੁਰ ਅਧਿਆਪਕ ਯੂਨੀਅਨ ਨੇ ਪੋਸਟ ਆਫਿਸ਼ ਚੌਂਕ ‘ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ । ਅਧਿਆਪਕਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਅਧਿਆਪਕ ਯੂਨੀਅਨ ਨੇ ਸਰਕਾਰ ਨੂੰ ਆਪਣਾ ਫੈਸਲਾ ਵਾਪਿਸ  ਲੈਣ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਫੈਸਲੇ ਨੂੰ ਵਾਪਿਸ ਨਾ ਲਿਆ  ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ। ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਇਕੱਲੇ ਗੁਰਦਾਸਪੁਰ ‘ਚ 133 ਸਰਕਾਰੀ ਪ੍ਰਾਈਮਰੀ ਸਕੂਲ ਹਨ ਤੇ ਇਸ ਨਾਲ ਉੱਥੇ ਪੜ੍ਹਨ ਵਾਲੇ ਬੱਚਿਆਂ  ਦਾ ਭਵਿੱਖ ਵੀ ਪ੍ਰਭਾਵਤਿ ਹੋਵੇਗਾ।

–PTC News