ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨੂੰ ਲੱਗਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨੂੰ ਲੱਗਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨੂੰ ਲੱਗਾ ਸਦਮਾ, ਪਿਤਾ ਦਾ ਹੋਇਆ ਦਿਹਾਂਤ:ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਦੇ ਪਿਤਾ ਰਾਮ ਮੁਖਰਜੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨੂੰ ਲੱਗਾ ਸਦਮਾ, ਪਿਤਾ ਦਾ ਹੋਇਆ ਦਿਹਾਂਤ।ਜੋ ਕਿ ਬੀਤੇ ਦਿਨਾਂ ਤੋਂ ਹਸਪਤਾਲ ‘ਚ ਇਲਾਜ਼ ਲਈ ਭਰਤੀ ਸਨ। ਅੱਜ ਅਚਾਨਕ ਹੀ ਸਵੇਰੇ 4 ਵਜੇ ਉਨ੍ਹਾਂ ਦੀ ਮੌਤ ਹੋ ਗਈ ਹੈ। ਉਹਨਾਂ ਦਾ ਅੰਤਿਮ ਸੰਸਕਾਰ ਦੁਪਿਹਰ 2 ਵਜੇ ਦੇ ਕਰੀਬ ਕੀਤਾ ਜਾਵੇਗਾ। ਰਾਮ ਮੁਖਰਜੀ ਹਿੰਦੀ ਫਿਲਮਾਂ ਦੇ ਮਸ਼ਹੂਰ ਡਾਇਰੈਕਟਰ ‘ਤੇ ਪ੍ਰੋਡਿਊਸਰ ਵੀ ਸਨ। ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਸਨ।ਜਾਣਕਾਰੀ ਲਈ ਦੱਸਿਆ ਜਾ ਰਿਹਾ ਹੈ ਕਿ ਸਾਲ 1997 ‘ਚ ਰਿਲੀਜ਼ ਹੋਈ ਫਿਲਮ ‘ਰਾਜਾ ਕੀ ਆਏਗੀ ਬਾਰਾਤ’ ਦੇ ਪ੍ਰੋਡਿਊਸਰ ਵੀ ਰਾਮ ਮੁਖਰਜੀ ਹੀ ਸਨ।ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨੂੰ ਲੱਗਾ ਸਦਮਾ, ਪਿਤਾ ਦਾ ਹੋਇਆ ਦਿਹਾਂਤ ਰਾਣੀ ਮੁਖਰਜੀ ਵੀ ਫ਼ਿਲਮੀ ਪਰਿਵਾਰ ਨਾਲ ਸੰਬੰਧ ਰੱਖਦੀ ਹੈ। ਉਨ੍ਹਾਂ ਦੇ ਪਿਤਾ ਰਾਮ ਮੁਖਰਜੀ ਤਾਂ ਮੰਨੇ-ਪ੍ਰਮੰਨੇ ਫਿਲਮਕਾਰ ਸਨ। ਉਨ੍ਹਾਂ ਦੀ ਮਾਤਾ ਕ੍ਰਿਸ਼ਣਾ ਮੁਖਰਜੀ ਇਕ ਪਲੇਅਬੈਕ ਗਾਇਕਾ ਸੀ। ਰਾਣੀ ਦਾ ਭਰਾ ਰਾਜਾ ਮੁਖਰਜੀ ਵੀ ਫ਼ਿਲਮ ਇੰਡਸਟਰੀ ਨਾਲ ਜੁੜਿਆ ਹੋਇਆ ਪ੍ਰੋਡਿਊਸਰ ਡਾਇਰੈਕਟਰ ਹੈ।

–PTC News