ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ ‘ਤੇ ਅੱਜ ਹੋਵੇਗੀ ਮੀਟਿੰਗ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ।ਇਸ ਦੇ ਚਲਦੇ ਅੱਜ ਸਿੰਘੂ ਬਾਰਡਰ ‘ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਵੇਗੀ।

ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 26 ਨਵੰਬਰ ਦੇ ਪ੍ਰੋਗਰਾਮ ਨੇਪਰੇ ਚਾੜਨ ਲਈ ਵੰਡੀਆਂ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਦੱਸ ਦੇਈਏ ਕਿ 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਸੰਯੁਕਤ ਕਿਸਾਨ ਮੋਰਚਾ (SKM) ਨੇ ਇੱਕ ਸਾਲ ਪੂਰਾ ਹੋਣ ‘ਤੇ ਕਿਸਾਨਾਂ ਨੂੰ ਸਰਹੱਦ ‘ਤੇ ਪਹੁੰਚਣ ਦਾ ਸੱਦਾ ਦਿੱਤਾ ਹੈ। ਐਸਕੇਐਮ ਦੇ ਸੱਦੇ ‘ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਵਧਣ ਲੱਗੇ ਹਨ।

-PTC News