ਅੰਮ੍ਰਿਤਸਰ CIA ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ- 490 ਗ੍ਰਾਮ ਹੈਰੋਇਨ ਸਣੇ ਇੱਕ ਤਸਕਰ ਕਾਬੂ

ਅੰਮ੍ਰਿਤਸਰ: ਪੰਜਾਬ ਵਿਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ CIA ਸਟਾਫ਼ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦ ਉਨ੍ਹਾਂ ਨੇ ਇੱਕ ਤਸਕਰ ਨੂੰ 490 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ। ਮੁਲਜ਼ਮ ਦੀ ਪਛਾਣ ਬੋਪਾਰਾਏ ਕਲਾਂ ਪਿੰਡ ਸ਼ਰਨਜੀਤ ਸਿੰਘ ਉਰਫ਼ ਸੰਨੀ ਦੇ ਰੂਪ ਵਿਚ ਹੋਈ ਹੈ।

ਪੁਲਿਸ ਮੁਤਾਬਕ ਗੁਪਤ ਸੂਚਨਾ ਦੇ ਆਧਾਰ ਤੇ ਤਸਕਰ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ ਲੱਖਾਂ ਰੁਪਏ ਦੀ ਦੱਸੀ ਜਾ ਰਹੀ ਹੈ।

-PTC News