ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਘੇਰਿਆ 

Bharat Biotech refused vaccine supply, mismanagement by Centre, says Manish Sisodia
ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਘੇਰਿਆ 

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੈਕਸੀਨ ਦੀ ਘਾਟ ਵੱਧਦੀ ਜਾ ਰਹੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਵਿੱਚ ਕੋਵੈਕਸੀਨ ਦੀ ਸਪਲਾਈ ਰੁਕ ਗਈ ਹੈ। ਦਿੱਲੀ ਦੀ ਸਥਿਤੀ ਇਹ ਹੈ ਕਿ ਹੁਣ ਇਹ 100 ਵੈਕਸੀਨਕੇਂਦਰਾਂ ਨੂੰ ਬੰਦ ਕਰਨ ਦੀ ਨੌਬਤ ਆ ਗਈ ਹੈ।

Bharat Biotech refused vaccine supply, mismanagement by Centre, says Manish Sisodia
ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਘੇਰਿਆ

ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ

ਮਨੀਸ਼ ਸਿਸੋਦੀਆ ਦੇ ਅਨੁਸਾਰ ਦਿੱਲੀ ਸਰਕਾਰ ਨੇ ਕੁੱਲ 1.34 ਕਰੋੜ ਕੋਰੋਨਾ ਵੈਕਸੀਨ ਦੀ ਮੰਗ ਕੀਤੀ ਸੀ, ਜਿਸ ਵਿੱਚੋਂ 67 ਲੱਖ ਕੋਵੈਕਸੀਨ ਸ਼ਾਮਲ ਸੀ ਪਰ ਹੁਣ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਵਾਲਿਆਂ ਵੱਲੋਂ ਜਵਾਬ ਆਇਆ ਹੈ ਕਿ ਉਹ ਵੈਕਸੀਨ ਨਹੀਂ ਦੇ ਸਕਦੇ , ਜਿਸ ਕਰਕੇ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ।

Bharat Biotech refused vaccine supply, mismanagement by Centre, says Manish Sisodia
ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਘੇਰਿਆ

ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਹੈ ਕਿ ਕੰਪਨੀ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੇ ਹਿਸਾਬ ਨਾਲ ਵੈਕਸੀਨ ਦੇ ਰਹੀ ਹੈ, ਕੇਂਦਰ ਹੀ ਵੈਕਸੀਨ ਬਾਰੇ ਫੈਸਲਾ ਲੈ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਵੈਕਸੀਨ ਦਾ ਸਟਾਕ ਨਾ ਹੋਣ ਕਾਰਨ 100 ਤੋਂ ਵੱਧ ਕੇਂਦਰ ਬੰਦ ਕਰਨ ਜਾ ਰਹੇ ਹਾਂ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਜੇਕਰ ਵੈਕਸੀਨ ਮੁਹੱਈਆ ਨਹੀਂ ਕਰਵਾਈ ਗਈ ਤਾਂ ਤੀਜੀ ਲਹਿਰ ਵਿੱਚ ਲੋਕ ਮਰਦੇ ਰਹਿਣਗੇ।

Bharat Biotech refused vaccine supply, mismanagement by Centre, says Manish Sisodia
ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਘੇਰਿਆ

ਮਨੀਸ਼ ਸਿਸੋਦੀਆ ਨੇ ਹੁਣ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਵੈਕਸੀਨ ਦਾ ਨਿਰਯਾਤ ਤੁਰੰਤ ਬੰਦ ਕਰਨਾ ਚਾਹੀਦਾ ਹੈ। ਸਾਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗ ਕੀਤੀ ਹੈ ਕਿ ਵੈਕਸੀਨ ਦੇ ਫਾਰਮੂਲੇ ਨੂੰ ਸਾਂਝਾ ਕੀਤਾ ਜਾਵੇ ਤਾਂ ਜੋ ਉਤਪਾਦਨ ਵੱਡੇ ਪੱਧਰ ‘ਤੇ ਕੀਤਾ ਜਾ ਸਕੇ। ਡਿਪਟੀ ਸੀ.ਐੱਮ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਅੰਤਰਰਾਸ਼ਟਰੀ ਬਜ਼ਾਰ ‘ਚ ਜਿੱਥੋਂ ਵੀ ਵੈਕਸੀਨ ਮਿਲੇ ,ਓਥੋਂ ਲੈ ਕੇ ਰਾਜ ਸਰਕਾਰਾਂ ਨੂੰ ਉਪਲਬਧ ਕਰਵਾਏ।

Bharat Biotech refused vaccine supply, mismanagement by Centre, says Manish Sisodia
ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਨੂੰ ਘੇਰਿਆ

ਕੀ ਨੱਕ ‘ਚ ਨਿੰਬੂ ਦੇ ਰਸ ਦੀਆਂ 2 ਬੂੰਦਾਂ ਪਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ ?  ਜਾਣੋਂ ਇਸ ਦਾਅਵੇ ਦੀ ਸੱਚਾਈ 

ਦੱਸ ਦੇਈਏ ਕਿ ਸਿਰਫ ਦਿੱਲੀ ਹੀ ਨਹੀਂ ਬਲਕਿ ਕਈ ਰਾਜਾਂ ਵਿੱਚ ਕੋਰੋਨਾ ਵੈਕਸੀਨ ਦੀ ਕਮੀ ਹੈ। ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਪੰਜਾਬ ,ਓਡੀਸ਼ਾ ਵਿੱਚ ਵੈਕਸੀਨ ਦੀ ਵੀ ਵੱਡੀ ਘਾਟ ਹੈ। ਮਹਾਰਾਸ਼ਟਰ ਵਿੱਚ ਵੀ ਕੋਵੈਕਸੀਨਦੀ ਸਪਲਾਈ ਨਾ ਹੋਣ ਕਾਰਨ 18 ਤੋਂ 44 ਸਾਲ ਦੇ ਲੋਕਾਂ ਦਾ ਟੀਕਾਕਰਨ ਰੋਕ ਦਿੱਤਾ ਗਿਆ ਹੈ, ਜਦਕਿ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦੂਜੀ ਖੁਰਾਕ ਦੇਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।
-PTCNews