ਕੇਜਰੀਵਾਲ ਦੇ ਬੇਬੁਨਿਆਦ ਦਾਅਵਿਆਂ ਤੇ ਦਿੱਲੀ ‘ਚ ‘ਆਪ’ ਦੀ ਮਾੜੀ ਕਾਰਗੁਜ਼ਾਰੀ ਦਾ ਅੰਕੜਿਆਂ ਰਾਹੀਂ ਪਰਦਾਫਾਸ਼

Captain Amarinder Singh rips into 'master liar Kejriwal's lies'

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੇ ਝੂਠੇ ਦਾਅਵਿਆਂ ਤੇ ਬੇਬੁਨਿਆਦ ਦੋਸ਼ਾਂ ਦਾ ਪਾਜ ਉਘੇੜਦਿਆਂ ਆਪ ਆਗੂ ਵੱਲੋਂ ਬੋਲੇ ਜਾਂਦੇ ਸ਼ਰਮਨਾਕ ਝੂਠਾਂ ਨੂੰ 2017 ਦੀਆਂ ਚੋਣਾਂ ਵੇਲੇ ਕਾਂਗਰਸ ਉਤੇ ਕੀਤੇ ਹੋਛੇ ਹਮਲਿਆਂ ਤੇ ਝੂਠੇ ਦਾਅਵਿਆਂ ਦੀ ਮੁੜ ਦੁਹਰਾਈ ਗਰਦਾਨਿਆ। Punjab News: Punjab CM Captain Amarinder Singh ripped into Arvind Kejriwal’s claims, slamming AAP leader’s shameless lies.

ਮੁੱਖ ਮੰਤਰੀ ਨੇ ਕੇਜਰੀਵਾਲ ਵੱਲੋਂ ਉਨ੍ਹਾਂ ਦੀ ਸਰਕਾਰ ਅਤੇ ਸੂਬਾਈ ਕਾਂਗਰਸ ਦੀ ਕੀਤੀ ਆਲੋਚਨਾ ਦਾ ਕਰੜਾ ਜਵਾਬ ਦਿੰਦਿਆ ਕਿਹਾ, ”ਪੰਜਾਬ ਦੇ ਲੋਕਾਂ ਨੇ ਸਮਝਦਾਰੀ ਵਿਖਾਉਂਦੇ ਹੋਏ ਉਸ ਸਮੇਂ ਤੁਹਾਡੇ ਫਰੇਬ ਨੂੰ ਪਛਾਣ ਲਿਆ ਅਤੇ ਹੁਣ ਵੀ ਲੋਕ ਤੁਹਾਡੇ ਝੂਠ ਤੋਂ ਵਾਕਫ ਹਨ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਦਾ ਚਿੱਟੇ ਦਿਨ ਬੋਲਿਆ ਝੂਠ ਫੇਰ ਬੇਨਕਾਬ ਹੋਵੇਗਾ ਜਿਵੇਂ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਹੋਇਆ ਸੀ। ਉਨ੍ਹਾਂ ਆਪ ਦੇ ਕੌਮੀ ਕਨਵੀਨਰ ਦੇ ਮਨਘੜਤ ਦੋਸ਼ਾਂ ਲਈ ਉਸ ਦੀ ਆਲੋਚਨਾ ਕਰਦਿਆਂ ਕਿਹਾ, ”ਪੰਜਾਬ ਜਾਣਦਾ ਹੈ ਕਿ ਤੁਸੀਂ (ਕੇਜਰੀਵਾਲ) ਕਿਵੇਂ ਪਹਿਲੇ ਦਰਜੇ ਦੇ ਫਰੇਬੀ ਅਤੇ ਝੂਠਿਆਂ ਦੇ ਸਿਰਤਾਜ ਹੋ।”Arvind Kejriwal hits out at Captain Amarinder Singh over farm laws

ਹੋਰ ਪੜ੍ਹੋ : ਰੱਬ ਦਾ ਰੇਡੀਓ, ਕੰਗਣਾ ਰਣੌਤ, ਬੀ ਪ੍ਰਾਕ ਦੇ ਨਾਮ ਰਿਹਾ ਨੈਸ਼ਨਲ ਫਿਲਮ ਅਵਾਰਡ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਜੇ ਇਹੀ ਦਿੱਲੀ ਮਾਡਲ ਹੈ ਜਿਸ ਦਾ ਵਾਅਦਾ ਤੁਸੀਂ (ਕੇਜਰੀਵਾਲ) ਪੰਜਾਬ ਨਾਲ ਕਰਦੇ ਹੋ ਤਾਂ ਮੇਰੇ ਲੋਕ ਇਸ ਤੋਂ ਬਗੈਰ ਹੀ ਬਿਹਤਰ ਹਨ।” ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਨੂੰ ਝੂਠੇ ਦਾਅਵਿਆਂ ਅਤੇ ‘ਬਦਲਾ’ ਦੀਆਂ ਗੱਲਾਂ ਵਿੱਚ ਪੈਣ ਦੀ ਬਜਾਏ ਦਿੱਲੀ ਉਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਜਿੱਥੇ ਉਨ੍ਹਾਂ ਵੱਲੋਂ ਕੀਤੇ ਚੋਣ ਵਾਅਦਿਆਂ ਵਿੱਚੋਂ ਹਾਲੇ 50 ਫੀਸਦੀ ਨੂੰ ਹੀ ਪੂਰਾ ਕਰਨ ਦੀ ਹੀ ਤਵੱਕੋ ਕੀਤੀ ਜਾ ਰਹੀ ਹੈ।Captain Amarinder Singh rips into 'master liar Kejriwal's lies'

ਹੋਰ ਪੜ੍ਹੋ :ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਨੂੰ ਠੱਲਣ ਲਈ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਦੇ ਪੰਜ ਸਾਲ ਪੂਰੇ ਹੋਣ ‘ਤੇ ਕੀਤੇ ਆਜ਼ਾਦਾਨਾ ਸਰਵੇਖਣ ਜਿਸ ਅਨੁਸਾਰ ਕੇਜਰੀਵਾਲ ਨੇ 70 ਵਿੱਚੋਂ ਸਿਰਫ 11 ਵਾਅਦੇ ਹੀ ਪੂਰੇ ਕੀਤੇ ਸਨ, ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਤੌਰ ਉਤੇ ਮੌਜੂਦ ਤੱਥਾਂ ਤੋਂ ਇਹ ਸਾਫ ਜ਼ਾਹਰ ਹੁੰਦਾ ਹੈ ਕਿ ਜਦੋਂ ਆਪਣੇ ਵਾਅਦੇ ਪੂਰੇ ਕਰਨ ਦੀ ਗੱਲ ਆਉਂਦੀ ਹੈ ਤਾਂ ਆਮ ਆਦਮੀ ਪਾਰਟੀ ਦਾ ਚਰਿੱਤਰ ਜੱਗ ਜ਼ਾਹਰ ਹੋ ਜਾਂਦਾ ਹੈ। ਬੀਤੇ ਦਿਨੀਂ ਮਹਾਂਪੰਚਾਇਤ ਦੌਰਾਨ ਕੇਜਰੀਵਾਲ ਵੱਲੋਂ ਕੀਤੇ ਡਰਾਮੇ ‘ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਦਿੱਲੀ ਦੇ ਵੋਟਰਾਂ ਵਾਂਗ ਪੰਜਾਬ ਵਾਸੀ ਅਜਿਹੇ ਵੱਡੇ-ਵੱਡੇ ਵਾਅਦਿਆਂ ਦੇ ਜਾਲ ਵਿੱਚ ਨਹੀਂ ਫਸਣਗੇ ਅਤੇ ਉਹ ਆਪਣੀਆਂ ਅੱਖਾਂ ਨਾਲ ਜ਼ਮੀਨੀ ਸੱਚਾਈ ਤੋਂ ਭਲੀਭਾਂਤ ਵਾਕਫ ਹਨ।Mind your own business: Punjab CM Captain Amarinder Singh to Delhi CM  Arvind Kejriwal on demand for CBI probe in Punjab spurious liquor tragedy |  India News | Zee News

Also Read | 2nd peak of COVID-19 likely to be more severe: Study

ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਰਿਕਾਰਡ ਉਤੇ ਹੈ ਕਿ ਦਿੱਲੀ ਦੇ ਕਾਂਗਰਸੀ ਆਗੂ ਅਜੇ ਮਾਕਨ ਵੱਲੋਂ ਵਾਰ-ਵਾਰ ਸਵਾਲ ਕੀਤੇ ਜਾਣ ਦੇ ਬਾਵਜੂਦ ਦਿੱਲੀ ਦੀ ਆਪ ਸਰਕਾਰ 2015 ਵਿੱਚ ਕੀਤੇ 8 ਲੱਖ ਨੌਕਰੀਆਂ ਦੇ ਵਾਅਦਿਆਂ ਸਬੰਧੀ ਸਥਿਤੀ ਸਪੱਸ਼ਟ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਬਹੁਤ ਪ੍ਰਚਾਰੇ ਗਏ ਦਿੱਲੀ ਹੁਨਰ ਮਿਸ਼ਨ ਨੂੰ ਵੀ ਸ਼ੁਰੂ ਨਹੀਂ ਕੀਤਾ ਗਿਆ। ਸਰਵੇਖਣ ਦੇ ਅੰਕੜਿਆਂ ਅਨੁਸਾਰ ਕੇਜਰੀਵਾਲ ਸਰਕਾਰ ਨੇ 2016 ਵਿੱਚ 102, 2017 ਵਿੱਚ 66 ਅਤੇ ਅਪਰੈਲ 2018 ਤੱਕ 46 ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ, ”ਦਿੱਲੀ ਦੇ ਅਜਿਹੇ ਅੰਕੜਿਆਂ ਦੇ ਬਲਬੂਤੇ ਜੇਕਰ ਤੁਸੀਂ ਮੇਰੀ ਸਰਕਾਰ ਦੇ ਰੋਜ਼ਗਾਰ ਬਾਰੇ ਅੰਕੜਿਆਂ ਦੀ ਗੱਲ ਕਰਦੇ ਹੋ ਤਾਂ ਤੁਹਾਨੂੰ ਵਾਕਿਆ ਹੀ ਕੋਈ ਸ਼ਰਮ ਨਹੀਂ ਹੈ।”

ਕੇਜਰੀਵਾਲ ਵੱਲੋਂ ਲੋਕਾਂ ਨੂੰ ਧੋਖਾ ਦੇਣ ਅਤੇ ਉਨ੍ਹਾਂ ਦੀ ਸਰਕਾਰ ਵਿਰੁੱਧ ਭਰਮ ਪੈਦਾ ਕਰਨ ਲਈ ਕੀਤੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਆਪ ਦੀ ਸਰਕਾਰ ਦੇ ਉਲਟ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਨੇ ‘ਘਰ-ਘਰ ਰੁਜ਼ਗਾਰ ਮਿਸ਼ਨ’ ਤਹਿਤ 16.29 ਲੱਖ ਨੌਕਰੀਆਂ/ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ ਅਤੇ ਇਕੱਲੇ ਸਰਕਾਰੀ ਸੈਕਟਰ ਵਿੱਚ ਹੀ 58,709 ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਸਾਲ ਦੌਰਾਨ ਉਨ੍ਹਾਂ ਦੀ ਸਰਕਾਰ ਖਾਲੀ ਪਈਆਂ ਸਰਕਾਰੀ ਨੌਕਰੀਆਂ ਲਈ ਇੱਕ ਲੱਖ ਹੋਰ ਨੌਜਵਾਨਾਂ ਦੀ ਭਰਤੀ ਕਰ ਰਹੀ ਹੈ|

ਭਾਰਤ ਸਰਕਾਰ ਅਤੇ ਇਸ ਦੀਆਂ ਏਜੰਸੀਆਂ ਦੇ ਸਰਵੇ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਕੜਾ ਅਤੇ ਪ੍ਰੋਗਰਾਮ ਲਾਗੂ ਕਰਨ ਸਬੰਧੀ ਮੰਤਰਾਲੇ ਵੱਲੋਂ ਜਾਰੀ ਕੀਤੀ ਕਿਰਤ ਸ਼ਕਤੀ ਸਰਵੇ (2018-19) ਰਿਪੋਰਟ ਅਨੁਸਾਰ ਦਿੱਲੀ ਦੀ ਬੇਰੁਜ਼ਗਾਰੀ ਦਰ 8.0 ਫੀਸਦੀ ਦੇ ਮੁਕਾਬਲੇ ਪੰਜਾਬ ਦੀ ਦਰ 7.2 ਫੀਸਦੀ ਹੈ, ਜੋ ਕੌਮੀ ਔਸਤ ਨਾਲੋਂ ਵੀ ਘੱਟ ਹੈ। ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਸਬੰਧੀ ਉਸ ‘ਤੇ ਚੁਟਕੀ ਲੈਂਦਿਆਂ ਕਿਹਾ,” ਅਜਿਹਾ ਪ੍ਰਤੀਤ ਹੁੰਦਾ ਹੈ ਕਿ ਹਮੇਸ਼ਾ ਵਾਂਗ ਤੁਹਾਡੇ ਪੰਜਾਬ ਦੇ ਲੀਡਰ ਜਾਂ ਤਾਂ ਤੁਹਾਨੂੰ ਪੰਜਾਬ ਆਉਣ ਤੋਂ ਪਹਿਲਾਂ ਸਹੀ ਤੱਥਾਂ ਬਾਰੇ ਜਾਣੂ ਨਹੀਂ ਕਰਾਉਂਦੇ ਜਾਂ ਫਿਰ ਸ਼ਾਇਦ ਉਹ ਤੁਹਾਨੂੰ ਜਾਣ-ਬੁੱਝ ਕੇ ਗੁੰਮਰਾਹ ਕਰਦੇ ਹਨ।”
Click here to follow PTC News on Twitter for latest updates from Punjab.