CM ਚੰਨੀ ਨੇ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਰਾਜਪਾਲ ਨੂੰ ਸੌਂਪਿਆ ਮੈਮੋਰੰਡਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਇੱਥੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਵਿਸਤ੍ਰਿਤ ਮੈਮੋਰੰਡਮ ਸੌਂਪਿਆ। ਇਸ ਵਿਸਤ੍ਰਿਤ ਮੈਮੋਰੰਡਮ ਰਾਹੀਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਵਿਚ ਹਾਲ ਹੀ ‘ਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ।

Know who is Charanjit Singh Channi, new chief minister of Punjab - कौन हैं चरणजीत सिंह चन्नी, जिन्हें बनाया गया पंजाब का नया मुख्यमंत्री - India TV Hindi News

ਪੰਜਾਬ ਦੇ ਮੁੱਖ ਮੰਤਰੀ ਨੇ ਮੰਗ ਪੱਤਰ ਵਿੱਚ ਤਿੰਨ ਖੇਤੀ ਕਾਨੂੰਨਾਂ ਦੀ ਫੌਰੀ ਸਮੀਖਿਆ ਕਰਨ ਅਤੇ ਰੱਦ ਕਰਨ ਦੀ ਲੋੜ ਨੂੰ ਦੁਹਰਾਇਆ, ਜਿਸ ਕਾਰਨ ਕਿਸਾਨਾਂ ਵਿੱਚ ਨਾਰਾਜ਼ਗੀ ਹੈ। CM ਚੰਨੀ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਵਿਖੇ ਹਾਲ ਵਿਚ ਵਾਪਰੀ ਹਿੰਸਕ ਘਟਨਾ ਬਾਰੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਤੋਂ ਵੀ ਪੀੜਾਦਾਇਕ ਗੱਲ ਇਹ ਹੈ ਕਿ ਇਸ ਮੰਦਭਾਗੀ ਘਟਨਾ ਵਿਚ ਸਾਡੇ ਅੰਨਦਾਤਿਆਂ ਦੀ ਜਾਨ ਚਲੀ ਗਈ ਜੋ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ।

punjab: Charanjit Singh Channi: Punjab CM Charanjit Channi recites poem, promises people 'new dreams' | India News - Times of India

ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ CM ਚੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਘਿਨਾਉਣੇ ਕਾਰੇ ਦੇ ਪਰਦੇ ਪਿਛਲੇ ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ, ਭਾਵੇਂ ਉਹ ਕਿੰਨਾ ਵੀ ਅਰਸ-ਰਸੂਖ ਜਾਂ ਪਹੁੰਚ ਰੱਖਂਣ ਵਾਲਾ ਕਿਉਂ ਨਾ ਹੋਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਦੁਖਦਾਇਕ ਘਟਨਾ ਵਿਚ ਜਾਨਾਂ ਗੁਆ ਚੁੱਕੇ ਭੋਲੇ-ਭਾਲੇ ਕਿਸਾਨਾਂ ਲਈ ਇਨਸਾਫ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ।

Charanjit Channi: How a Dalit CM could be the Congress's masterstroke in Punjab - India Today Insight News

ਵਿਸਤ੍ਰਿਤ ਮੈਮੋਰੰਡਮ ਵਿਚ ਕਿਹਾ, “ਇਸ ਤੋਂ ਇਲਾਵਾ ਆਮ ਲੋਕ ਅਤੇ ਕਿਸਾਨ ਮੌਜੂਦਾ ਵਿਵਸਥਾ ਤੋਂ ਬੇਗਾਨਗੀ ਮਹਿਸੂਸ ਕਰ ਰਹੇ ਹਨ ਜਿਸ ਨਾਲ ਜਮਹੂਰੀ ਕਦਰਾਂ-ਕੀਮਤਾਂ ਹੌਲੀ-ਹੌਲੀ ਖੇਰੂੰ-ਖੇਰੂੰ ਹੋਈਆਂ ਹਨ। ਇਹ ਸਹੀ ਮੌਕਾ ਹੈ ਕਿ ਲੋਕਤੰਤਰਿਕ ਵਿਵਸਥਾ ਵਿਚ ਲੋਕਾਂ ਦਾ ਭਰੋਸਾ ਤੇ ਵਿਸ਼ਵਾਸ ਬਹਾਲ ਕੀਤਾ ਜਾਵੇ ਜਿਸ ਲਈ ਲੋਕਾਂ ਨੂੰ ਵਿਚਾਰ ਪ੍ਰਗਟਾਉਣ ਦੇ ਮੌਲਿਕ ਹੱਕ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਲੋਕ ਆਜ਼ਾਦਾਨਾ ਢੰਗ ਨਾਲ ਆਪਣੀਆਂ ਭਾਵਨਾਵਾਂ ਜ਼ਾਹਰ ਕਰ ਸਕਣ। ਇਸ ਵੇਲੇ ਲੋਕ ਨਿਰਭੈ ਹੋ ਕੇ ਆਪਣੀਆਂ ਦੁੱਖ-ਮੁਸੀਬਤਾਂ ਜ਼ਾਹਰ ਕਰਨ ਲਈ ਘੁਟਨ ਮਹਿਸੂਸ ਕਰ ਰਹੇ ਹਨ।”ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕਰਦਿਆਂ ਚੰਨੀ ਨੇ ਕਿਹਾ ਕਿ ਇਸ “ਵਹਿਸ਼ੀ ਕਾਰਾ” ਦੇ ਪਿੱਛੇ ਅਸਲ ਦੋਸ਼ੀਆਂ ਦੇ ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓ.ਪੀ.ਸੋਨੀ., ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੈ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਡਾ. ਰਾਜਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਿਲ ਸਨ।

-PTC News