Dussehra 2021 : ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ

Dussehra 2021 : Dussehra is being celebrated across the country today

ਨਵੀਂ ਦਿੱਲੀ : ਅੱਜ ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦੁਸਹਿਰੇ (Dussehra) ਵਾਲੇ ਦਿਨ ਭਗਵਾਨ ਰਾਮ ਨੇ ਰਾਵਣ ਦਾ ਅੰਤ ਕਰਕੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਪ੍ਰਾਪਤ ਕੀਤੀ ਸੀ। ਇਸ ਲਈ ਇਸ ਤਿਉਹਾਰ ਨੂੰ ਬਦੀ ’ਤੇ ਨੇਕੀ ਦੀ ਜਿੱਤ ਦੇ ਤਿਉਹਾਰ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਨੂੰ ਵਿਜੈਦਸ਼ਮੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਜੋ ਨਰਾਤਿਆਂ ਦੇ ਆਖਰੀ ਦਿਨ ਮਨਾਇਆ ਜਾਂਦਾ ਹੈ।

Dussehra 2021 : Dussehra is being celebrated across the country today

ਇਹ ਤਿਉਹਾਰ ਪੂਰੇ ਦੇਸ਼ ਵਿੱਚ ਰਵਾਇਤੀ ਉਤਸ਼ਾਹ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਦੁਸਹਿਰੇ ਦੇ ਤਿਉਹਾਰ (Dussehra) ) ਨੂੰ ਅਧਰਮ ਤੇ ਧਰਮ ਦੀ ਜਿੱਤ ਵਜੋਂ ਵੀ ਮਨਾਇਆ ਜਾਂਦਾ ਹੈ। ਇਸਦੇ ਚੱਲਦੇ ਹੀ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰ ਦੇ ਵਿੱਚ ਖੂਬ ਰੌਂਣਕਾ ਵੇਖਣ ਨੂੰ ਮਿਲ ਰਹੀਆਂ ਹਨ।

Dussehra 2021 : Dussehra is being celebrated across the country today

ਭਾਰਤ ਆਪਣੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਦੇ ਹੋਏ ਇਸ ਤਿਉਹਾਰ ਨੂੰ ਹਰ ਸਾਲ ਬੜੀ ਧੂਮਧਾਮ ਨਾਲ ਮਨਾਉਂਦਾ ਆ ਰਿਹਾ ਹੈ। ਇਸ ਦੁਸਹਿਰੇ ਦੇ ਤਿਉਹਾਰ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਸਿਆਸੀ ਨੇਤਾਵਾਂ ਵਲੋਂ ਦੇਸ਼ ਵਾਸੀਆਂ ਨੂੰ ਵਿਜੇਦਸ਼ਮੀ ਦੇ ਪਵਿੱਤਰ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।

Dussehra 2021 : ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ

ਦੁਸਹਿਰਾ, ਮਹਾਂਕਾਵਿ ਰਾਮਾਇਣ ਵਿੱਚ ਲੰਕਾ ਦੇ ਰਾਜਾ ਰਾਵਣ ਉੱਤੇ ਭਗਵਾਨ ਰਾਮ ਦੀ ਜਿੱਤ ਦੀ ਯਾਦ ਦਿਵਾਉਂਦਾ ਹੈ। ਇਸ ਦਿਨ ਭਗਵਾਨ ਰਾਮ ਨੇ ਰਾਵਣ ਨੂੰ ਹਰਾ ਕੇ ਪਤਨੀ ਮਾਤਾ ਨੂੰ ਰਾਵਣ ਦੀ ਕੈਦ ਤੋਂ ਛੁਡਾਇਆ ਸੀ। ਦੁਸਹਿਰਾ ਸ਼ਬਦ ਦੋ ਸੰਸਕ੍ਰਿਤ ਸ਼ਬਦਾਂ ਤੋਂ ਬਣਿਆ ਹੈ: ‘ਦਸ’ ਜੋ ਰਾਵਣ ਦੇ ਦਸ ਸਿਰਾਂ ਨੂੰ ਦਰਸਾਉਂਦਾ ਹੈ ਅਤੇ ‘ਹਰਾ’ ਜਿਸਦਾ ਅਰਥ ਹੈ ‘ਹਾਰਨਾ’। ਇਸ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਨੂੰ ਦਰਸਾਉਂਦਾ ਹੈ।

Dussehra 2021 : ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ

ਭਗਵਾਨ ਵਿਸ਼ਣੂ ਦੇ ਅਵਤਾਰ ਭਗਵਾਨ ਸ਼੍ਰੀ ਰਾਮ ਦੇ 14 ਸਾਲਾਂ ਦੇ ਬਨਵਾਸ ਸਮੇਂ ਰਾਵਣ ਨੇ ਸੀਤਾ ਮਾਤਾ ਦਾ ਹਰਨ ਕੀਤਾ ਸੀ। ਉਸ ਕੋਲੋਂ ਸੀਤਾ ਜੀ ਨੂੰ ਮੁਕਤ ਕਰਵਾਉਣ ਲਈ ਪ੍ਰਭੂ ਸ਼੍ਰੀ ਰਾਮ ਅਤੇ ਉਨ੍ਹਾਂ ਦੀ ਸੈਨਾ ਨੇ ਦਸ ਦਿਨ ਜੰਗ ਕੀਤੀ ਸੀ, ਜਿਸ ’ਚ ਰਾਵਣ ਦਾ ਅੰਤ ਹੋਇਆ ਸੀ। ਇਸ ਕਰਕੇ ਵੱਡੇ-ਵੱਡੇ ਪੁਤਲੇ ਅਤੇ ਝਾਕੀਆਂ ਇਸ ਤਿਉਹਾਰ ਦਾ ਮੁੱਖ ਆਕਰਸ਼ਣ ਹਨ। ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਦੇ ਰੂਪ ’ਚ ਲੋਕ ਬੁਰੀਆਂ ਤਾਕਤਾਂ ਨੂੰ ਸਾੜਨ ਦਾ ਪ੍ਰਣ ਲੈਂਦੇ ਹਨ।
-PTCNews