Farmers Protest: ਕਿਸਾਨ ਅੰਦੋਲਨ ਨੂੰ ਇੱਕ ਸਾਲ ਹੋਇਆ ਪੂਰਾ, ਸੰਯੁਕਤ ਮੋਰਚਾ ਅੱਜ ਦੇਸ਼ ਭਰ ‘ਚ ਕਰੇਗਾ ਪ੍ਰਦਰਸ਼ਨ

One Year of Farmers Protest: ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪ੍ਰ੍ਰ ਫਿਰ ਵੀ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ ਅਤੇ ਕਿਸਾਨਾਂ ਦੇ ਹੋਰ ਮਸਲੇ ਹੱਲ ਨਹੀਂ ਕਰਦੀ ਉਦੋਂ ਤੱਕ ਉਹਨਾਂ ਦਾ ਅੰਦੋਲਨ ਜਾਰੀ ਰਹੇਗਾ। ਇਸ ਦੌਰਾਨ ਅੱਜ ਵੱਡੀ ਗਿਣਤੀ ਵਿਚ ਵੱਖ ਵੱਖ ਸੂਬਿਆਂ ਤੋਂ ਪਹੁੰਚ ਰਹੇ ਹਨ।

LIVE: Host farmers at your house like you treated Obama, Owaisi tells PM | Business Standard News

ਕਿਸਾਨ ਜਥੇਬੰਦੀਆਂ ਨੇ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਦਿੱਲੀ ਦੀਆਂ ਸਰਹੱਦਾਂ ‘ਤੇ ਇੱਕਜੁੱਟ ਹੋਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਹੁਣ ਹਰਿਆਣਾ, ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਹਿਮਤੀ ਦੇ ਦਿੱਤੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਪੂਰਾ ਹੋਣ ਦੇ ਮੌਕੇ ‘ਤੇ ਇੱਕਜੁੱਟ ਹੋਣ ਦੇ ਐਲਾਨ ਦੇ ਮੱਦੇਨਜ਼ਰ ਹੁਣ ਇੱਕ ਵਾਰ ਫਿਰ ਦਿੱਲੀ ਸਰਹੱਦ ‘ਤੇ ਵੱਡੀ ਗਿਣਤੀ ‘ਚ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।

Latest News, Breaking News LIVE, Top News Headlines, Viral Videos News Updates - The Quint

ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ। ਬਿੱਲ ਰਾਹੀਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਇਹਨਾਂ ਵਿੱਚ ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਖੇਤੀ ਭਰੋਸੇ ਦਾ ਸਮਝੌਤਾ, ਫਾਰਮ ਸਰਵਿਸਿਜ਼ ਐਕਟ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਐਕਟ ਸ਼ਾਮਲ ਹਨ।

India's farmers are protesting authoritarianism disguised as capitalism. Sound familiar?

ਕੁੰਡਲੀ-ਸਿੰਘੂ ਸਰਹੱਦ ‘ਤੇ ਕਿਸਾਨਾਂ ਤੱਕ ਪਹੁੰਚਣ ਦਾ ਸਿਲਸਿਲਾ ਸਵੇਰ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਜਾਰੀ ਰਿਹਾ। ਹਰ ਇੱਕ ਘੰਟੇ ਵਿੱਚ 15 ਟਰੈਕਟਰ-ਟਰਾਲੀਆਂ ਕੁੰਡਲੀ ਸਰਹੱਦ ’ਤੇ ਪਹੁੰਚ ਰਹੀਆਂ ਹਨ। ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਕਿਸਾਨ ਤਾਂ ਉਤਸ਼ਾਹਿਤ ਹਨ, ਪਰ ਐਮਐਸਪੀ ਸਮੇਤ ਲਟਕਦੀਆਂ ਮੰਗਾਂ ਨੂੰ ਨਹੀਂ ਭੁੱਲੇ। ਉਨ੍ਹਾਂ ਦੀ ਸਰਕਾਰ ਨੂ ਅਪੀਲ ਹੈ ਕਿ ਬਾਕੀ ਮੰਗਾਂ ਵੀ ਜਲਦੀ ਪੂਰੀਆਂ ਕੀਤੀਆਂ ਜਾਣ, ਤਾਂ ਜੋ ਉਹ ਘਰ ਪਰਤ ਸਕਣ।

-PTC News