ਦੀਪ ਸਿੱਧੂ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਪਰਚਾ ਦਰਜ

Deep Sidhu bail hearing : Court adjourns the matter for April 12 and asks for transcripts of Sidhu's speeches
ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਹੁਣ 12 ਅਪ੍ਰੈਲ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ       

ਜਲੰਧਰ : ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਜਲੰਧਰ ‘ਚ ਮਾਮਲਾ ਦਰਜ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਦੀਪ ਸਿੱਧੂ ਨੇ ਰਵਿਦਾਸੀਆ ਸਮਾਜ ਤੇ ਵਾਲਮੀਕਿ ਸਮਾਜ ਦੇ ਭਾਈਚਾਰੇ ਖ਼ਿਲਾਫ਼ ਜਾਤੀਸੂਚਕ ਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ ਜਿਸ ਦੇ ਦੋਸ਼ ‘ਚ ਐੱਸ. ਸੀ. ਐੱਸ ਟੀ. ਐਕਟ ਤਹਿਤ ਜਲੰਧਰ ਦੇ ਨਵੀਂ ਬਾਰਾਦਰੀ ਥਾਣੇ ‘ਚ ਮਾਮਲਾ ਦਰਜ ਹੋਇਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਦੀਪ ਸਿੱਧੂ ਖ਼ਿਲਾਫ ਉਕਤ ਭਾਈਚਾਰਿਆਂ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਨਵੀਂ ਬਾਰਾਦਰੀ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਗਈ। ਪਿਛਲੇ ਦਿਨੀ ਵਾਇਰਲ ਹੋਈ ਵੀਡੀਓ ਦੇ ਅਧਾਰ ਉਤੇ ਇਹ ਪਰਚਾ ਦਰਜ ਕੀਤਾ ਗਿਆ ਹੈ।

Delhi Court granted bail to Deep Sidhu , an accused in the 26th January violence case

-PTC News