ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਨੇ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਨੇ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ : ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਤੋਂ ਤੀਜੀ ਵਾਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਆਈਐਸਆਈਐਸ ਕਸ਼ਮੀਰ ਨੇ ਵੀ ਇਸ ਵਾਰ ਈਮੇਲ ਰਾਹੀਂ ਧਮਕੀ ਦਿੱਤੀ ਹੈ।

ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਨੇ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਅੱਜ ਸਵੇਰੇ 1.37 ਵਜੇ ਮਿਲੀ ਮੇਲ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਪੁਲੀਸ ਅਤੇ ਆਈਪੀਐੱਸ ਸ਼ਵੇਤਾ (ਡੀਸੀਪੀ) ਸਾਡਾ ਕੁੱਝ ਵਿਗਾੜ ਨਹੀਂ ਸਕਦੇ। ਸਾਡੇ ਜਾਸੂਸ ਵੀ ਪੁਲੀਸ ਵਿੱਚ ਹਨ। ਤੁਹਾਡੇ ਬਾਰੇ ਸਾਰੀ ਜਾਣਕਾਰੀ ਸਾਡੇ ਕੋਲ ਹੈ।

ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਨੇ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਧਮਕੀ ਭਰੀ ਤੀਜੀ ਈਮੇਲ ਵਿੱਚ ਦਿੱਲੀ ਪੁਲਿਸ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 24 ਨਵੰਬਰ ਨੂੰ ਵੀ ਸਾਬਕਾ ਕ੍ਰਿਕਟਰ ਨੂੰ ਆਈਐਸਆਈਐਸ ਕਸ਼ਮੀਰ ਵੱਲੋਂ ਈਮੇਲ ਰਾਹੀਂ ਧਮਕੀ ਦਿੱਤੀ ਗਈ ਸੀ।

ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ISIS ਕਸ਼ਮੀਰ ਨੇ ਫਿਰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਜਿਸ ਤੋਂ ਬਾਅਦ ਗੰਭੀਰ ਨੇ ਇਸ ਸਬੰਧੀ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਪੁਲਿਸ ਨੇ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਸੀ। ਇਸ ਵਾਰ ਧਮਕੀ ‘ਚ ਦਿੱਲੀ ਪੁਲਿਸ ਦਾ ਵੀ ਜ਼ਿਕਰ ਕੀਤਾ ਗਿਆ ਹੈ।
-PTCNews