ਗਿਆਨੀ ਪ੍ਰਤਾਪ ਸਿੰਘ ਦੇ ਸਪੁੱਤਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦੁੱਖ ਪ੍ਰਗਟ

Advocate Harjinder Singh Dhami is new SGPC president; know more

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਦੇ ਨੌਜਵਾਨ ਸਪੁੱਤਰ ਬਿਕਰਮਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਨੌਜਵਾਨ ਪੁੱਤਰ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਵੱਡਾ ਸਦਮਾ ਹੈ, ਪਰ ਪਰਮਾਤਮਾਂ ਦੇ ਹੁਕਮ ਅਨੁਸਾਰ ਮਨੁੱਖ ਨੂੰ ਸੰਸਾਰ ਤੋਂ ਜਾਣਾ ਪੈਂਦਾ ਹੈ। ਐਡਵੋਕੇਟ ਧਾਮੀ ਨੇ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਬਿਕਰਮਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ