ਹਰਿਆਣਾ: ਯਮੁਨਾਨਗਰ ‘ਚ ਕਬਾੜ ਦੀ ਦੁਕਾਨ ਵਿੱਚ ਲੱਗੀ ਭਿਆਨਕ ਅੱਗ, 4 ਲੋਕਾਂ ਦੀ ਮੌਤ

ਯਮੁਨਾਨਗਰ – ਹਰਿਆਣਾ ਦੇ ਯਮੁਨਾਨਗਰ ਵਿਚ ਇਕ ਕਬਾੜ ਦੀ ਦੁਕਾਨ ਵਿਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਸਕਰੈਪ ਦੀ ਦੁਕਾਨ ਨੂੰ ਅੱਗ ਲੱਗੀ ਜਿਸਨੇ ਚਾਰ ਲੋਕਾਂ ਦੀ ਜਾਨ ਲੈ ਲਈ। ਮਰਨ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਹਨ।

ਫਾਇਰ ਅਫਸਰ ਪ੍ਰਮੋਦ ਕੁਮਾਰ ਨੇ ਦੱਸਿਆ, ‘ਸੂਚਨਾ ਮਿਲੀ ਸੀ ਕਿ ਕਬਾੜ ਦੀ ਦੁਕਾਨ ‘ਚ ਅੱਗ ਲੱਗ ਗਈ ਹੈ। ਅਸੀਂ ਦੋ ਫਾਇਰ ਟੈਂਡਰ ਮੌਕੇ ‘ਤੇ ਭੇਜੇ। ਜਦੋਂ ਮੈਂ ਇੱਥੇ ਆ ਕੇ ਦੇਖਿਆ ਕਿ ਅੱਗ ਬਹੁਤ ਜ਼ਿਆਦਾ ਸੀ ਤਾਂ 4 ਹੋਰ ਗੱਡੀਆਂ ਨੂੰ ਬੁਲਾਇਆ ਗਿਆ।

 

ਉਨ੍ਹਾਂ ਦੱਸਿਆ ਕਿ ਮੌਕੇ ‘ਤੇ 4 ਲੋਕਾਂ ਦੇ ਫਸੇ ਹੋਣ ਦੀ ਸੂਚਨਾ ਮਿਲੀ ਹੈ ਜਿਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ 3 ਬੱਚਿਆਂ ਅਤੇ 1 ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਹਸਪਤਾਲ ‘ਚ ਇਲਾਜ ਦੌਰਾਨ ਚਾਰਾਂ ਦੀ ਮੌਤ ਹੋ ਗਈ।

-PTC News