ਜਲੰਧਰ: ਨਕੋਦਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, 3 ਗੰਭੀਰ ਜ਼ਖਮੀ

Jalandhar Road Accident: ਜਲੰਧਰ ‘ਚ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਤਿੰਨ ਲਿਆਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹਨ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਹਾਦਸਾ ਤੜਕੇ ਦਾ ਦੱਸਿਆ ਜਾ ਰਿਹਾ ਹੈ ਜਦੋਂ ਆਟੋ ‘ਚ ਸਵਾਰ ਕੁਝ ਲੋਕ ਲਾਂਬੜਾ ਵੱਲ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਬੱਸ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਦੱਸ ਦੇਈਏ ਕਿ ਇਹ ਹਾਦਸਾ ਜਲੰਧਰ ਨਕੋਦਰ ਹਾਈਵੇ ‘ਤੇ ਵਾਪਰਿਆ ਹੈ।

ਹਾਦਸੇ ‘ਚ ਆਟੋ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਸਵਾਰੀਆਂ ਗੰਭੀਰ ਰੂਪ ‘ਚ ਜ਼ਖਮੀ ਹੋ ਗਈਆਂ। ਇਸ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਵੀ ਜ਼ਖ਼ਮੀ ਹੋ ਗਿਆ, ਜਿਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ।

-PTC News