ਜਲੰਧਰ: ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ, ਬੱਸ ਡਰਾਈਵਰ ਦੀ ਮੌਕੇ ‘ਤੇ ਮੌਤ

ਜਲੰਧਰ: ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਜਲੰਧਰ ਅੰਮ੍ਰਿਤਸਰ ਹਾਈਵੇ ‘ਤੇ ਕਰਤਾਰਪੁਰ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਟਰੱਕ ਡਰਾਈਵਰ ਵੀ ਗੰਭੀਰ ਜ਼ਖਮੀ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਬੱਸ ਤੇ ਟਰੱਕ ਦੀ ਆਹਮੋ ਸਾਹਮਣੇ ਜਬਰਦਸਤ ਟੱਕਰ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਜਲੰਧਰ ਵੱਲੋਂ ਅਮ੍ਰਿਤਸਰ ਵੱਲ ਬੱਸ ਜਾ ਰਹੀ ਸੀ ਤੇ ਦੂਜੇ ਪਾਸਿਓਂ ਗਲਤ ਦਿਸ਼ਾ ‘ਚ ਟਰੱਕ ਆ ਰਿਹਾ ਸੀ।

-PTC News