ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਪਿੰਡ ਮਾਨਾਂ ਤਲਵੰਡੀ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਪਿੰਡ ਮਾਨਾਂ ਤਲਵੰਡੀ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ


ਭੁਲੱਥ : ਜੰਮੂ-ਕਸ਼ਮੀਰ ਦੇ ਪੁੰਛ ’ਚ ਸੋਮਵਾਰ ਨੂੰ ਮੁਕਾਬਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾਂ ਤਲਵੰਡੀ ਦੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ।ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਅਤੇ ਸਿਆਸੀ ਲੀਡਰ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਸੀ। ਸ਼ਹੀਦ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਹਨਾਂ ਦੇ ਜੱਦੀ ਪਿੰਡ ਮਾਨਾਂ ਤਲਵੰਡੀ ਵਿਖੇ ਪਹੁੰਚੀ ਸੀ।

ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਪਿੰਡ ਮਾਨਾਂ ਤਲਵੰਡੀ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਇਸ ਦੌਰਾਨ ਸ਼ਹੀਦ ਜਸਵਿੰਦਰ ਸਿੰਘ ਦੀ ਮਾਤਾ ਨੇ ਪੁੱਤਰ ਦੀ ਲਾਸ਼ ਦੇਖ ਕੇ ਸ਼ਹੀਦ ਜਸਵਿੰਦਰ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ ਹਨ। ਪਰਿਵਾਰ ਵਲੋਂ ਇਹ ਕਿਹਾ ਗਿਆ ਹੈ ਕਿ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੇ ਜਾਣ ਨਾਲ ਜਿਥੇ ਸਾਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ , ਓਥੇ ਹੀ ਸਾਨੂੰ ਮਾਣ ਹੈ ਕਿ ਅਸੀਂ ਸ਼ਹੀਦ ਦਾ ਪਰਿਵਾਰ ਅਖਵਾਵਾਂਗੇ। ਸ਼ਹੀਦ ਜਸਵਿੰਦਰ ਸਿੰਘ ਦੀ ਮਾਂ ਦੇ ਹੌਂਸਲੇ ਬੁਲੰਦ ਹਨ , ਕਿਹਾ “ਹੁਣ ਪੁੱਤ ਦੀ ਥਾਂ ਫੌਜ ‘ਚ ਪੋਤਾ ਭੇਜਾਂਗੀ।

ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਪਿੰਡ ਮਾਨਾਂ ਤਲਵੰਡੀ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁੰਛ ’ਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ (Indian Army) ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ ,ਸ਼ਹੀਦ ਹੋਏ ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਇਕ ਸਿੱਖ ਸੈਨਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ (39) ਜ਼ਿਲ੍ਹਾ ਕਪੂਰਥਲਾ ਹਲਕਾ ਦੇ ਭੁਲੱਥ ਵਿਚ ਪੈਂਦੇ ਪਿੰਡ ਮਾਨਾਂ ਤਲਵੰਡੀ ਦਾ ਵਸਨੀਕ ਹੈ, ਜੋ ਇਸ ਵੇਲੇ ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਡਿਊਟੀ ਕਰ ਰਿਹਾ ਸੀ।

ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਪਿੰਡ ਮਾਨਾਂ ਤਲਵੰਡੀ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਮਿਲੀ ਜਾਣਕਾਰੀ ਮੁਤਾਬਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਘਰ ’ਚ ਦੋ ਭਰਾ ਹਨ, ਪਿਤਾ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਿਤਾ ਵੀ ਫੌਜ ਵਿਚੋਂ ਬਤੌਰ ਕੈਪਟਨ ਰਿਟਾਇਰ ਹੋਏ ਸੀ। ਉਨ੍ਹਾਂ ਦੇ ਵੱਡੇ ਭਰਾ ਰਜਿੰਦਰ ਸਿੰਘ ਵੀ ਸਾਬਕਾ ਫੌਜੀ ਹਨ। ਨਾਇਕ ਸੂਬੇਦਾਰ ਜਸਵਿੰਦਰ ਸਿੰਘ ਸ਼ਾਦੀ ਸ਼ੁਦਾ ਹਨ। ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਵਿਚ ਬਜੁਰਗ ਮਾਂ ਮਨਜੀਤ ਕੌਰ, ਪਤਨੀ ਸੁਖਪ੍ਰੀਤ ਕੌਰ (35), ਪੁੱਤਰ ਵਿਕਰਮਜੀਤ ਸਿੰਘ (13), ਧੀ ਹਰਨੂਰ ਕੌਰ (11) ਤੇ ਭਰਾ ਰਜਿੰਦਰ ਸਿੰਘ ਦਾ ਪਰਿਵਾਰ ਪਿੰਡ ਵਿਚ ਹੀ ਰਹਿ ਰਹੇ ਹਨ।
-PTCNews