ਨਵਜੋਤ ਸਿੱਧੂ ਅੱਜ ਹਰੀਸ਼ ਰਾਵਤ ਤੇ ਕੇ.ਸੀ. ਵੇਣੂਗੋਪਾਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ ‘ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਇਸ ਵਿਚਾਲੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਹਿਲੀ ਵਾਰ ਅੱਜ ਨਵੀਂ ਦਿੱਲੀ ਵਿੱਚ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਇਹ ਮੁਲਾਕਾਤ ਸ਼ਾਮ 6 ਵਜੇ ਸਿੱਧੂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਘਰ ਹਰੀਸ਼ ਰਾਵਤ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ। ਸਿੱਧੂ ਦਿੱਲੀ ਰਵਾਨਾ ਹੋਣ ਲਈ ਪਟਿਆਲਾ ਤੋਂ ਨਿਕਲ ਚੁੱਕੇ ਹਨ। ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ ਜਾਵੇਗੀ।

ਦੱਸ ਦੇਈਏ ਕਿ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਇਸ ਬਾਰੇ ਅਜੇ ਵੀ ਸਾਫ਼ ਨਹੀਂ ਹੋਇਆ ਹੈ ਕਿ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਕੀਤਾ ਹੈ ਜਾਂ ਨਹੀਂ।

ਜਿਕਰਯੋਗ ਹੈ ਕਿ ਬੀਤੇ ਦਿਨੀ ਹਰੀਸ਼ ਰਾਵਤ ਨੇ ਟਵੀਟ ਕਰ ਕਿਹਾ ਸੀ ਕਿ , “ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਪ੍ਰਧਾਨ ਮੈਨੂੰ ਅਤੇ ਵੇਣੂਗੋਪਾਲ ਜੀ ਨੂੰ 14 ਅਕਤੂਬਰ ਨੂੰ ਸ਼ਾਮ 6 ਵਜੇ ਵੇਣੂਗੋਪਾਲ ਜੀ ਦੇ ਦਫ਼ਤਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸਬੰਧਤ ਕੁਝ ਸੰਗਠਨਾਤਮਕ ਮਾਮਲਿਆਂ ‘ਤੇ ਵਿਚਾਰ ਵਟਾਂਦਰੇ ਲਈ ਮਿਲਣਗੇ।”

Navjot Singh Sidhu's resignation upsets Congress, tough stance likely: Sources

-PTC News