ਨਵਜੋਤ ਸਿੰਘ ਸਿੱਧੂ ਨੇ ਮੁੜ ਦਾਗਿਆ ਕੈਪਟਨ ਅਮਰਿੰਦਰ ਸਿੰਘ ‘ਤੇ ਟਵੀਟ ਗੋਲਾ

Navjot Singh Sidhu knows nothing: Captain Amarinder Singh

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਤਿੱਖੇ ਟਵੀਟ  ਕੀਤੇ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ, ਸੱਤਾ ਲਈ ਸੱਚ ਬੋਲ ਰਿਹਾ ਸੀ। ਸਿੱਧੂ ਨੇ ਕਿਹਾ ਕਿ ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ, ਤੁਸੀਂ ਸਿਰਫ 856 ਵੋਟਾਂ ਹਾਸਲ ਕਰਕੇ ਆਪਣੀ ਜ਼ਮਾਨਤ ਜ਼ਬਤ ਕਰਵਾ ਲਈ ਸੀ. ਸਿੱਧੂ ਨੇ ਕਹਿਣਾ ਸੀ ਕਿ ਪੰਜਾਬ ਦੇ ਲੋਕ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤੁਹਾਨੂੰ ਸਜ਼ਾ ਦੇਣ ਦੀ ਉਡੀਕ ਕਰ ਰਹੇ ਹਨ।

Navjot Singh Sidhu resigns as Punjab Congress chief, 'not a stable man' says Capt Amarinder Singh- The New Indian Express

ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ। ਕੈਪਟਨ ਨੇ ਪਹਿਲਾਂ ਵੀ ਪਾਰਟੀ ਬਣਾਈ ਸੀ ਤੇ ਉਸ ਦਾ ਹਸ਼ਰ ਸਾਰੇ ਜਾਣਦੇ ਹਨ। ਸਿੱਧੂ ਨੇ ਕਿਹਾ ਕਿ ਕੈਪਟਨ ਇਨਫੋਰਸਮੈਂਟ ਡਾਇਰੈਕਟੋਰੇਟ(ED )ਜ਼ਰੀਏ ਕੰਟਰੋਲ ਕੀਤੇ ਗਏ ਮੁੱਖ ਮੰਤਰੀ ਸਨ ਤੇ ਖੁਦ ਨੂੰ ਬਚਾਉਣ ਲਈ ਪੰਜਾਬ ਦੇ ਹਿੱਤਾ ਨਾਲ ਸਮਝੌਤਾ ਕੀਤਾ। ਕੈਪਟਨ ਪੰਜਾਬ ਦੇ ਵਿਕਾਸ ਅਤੇ ਇਨਸਾਫ਼ ਨੂੰ ਰੋਕਣ ਵਾਲੀ ਨੈਗੇਟਿਵ ਫੋਰਸ ਸਨ।

Navjot Singh Sidhu is a fraud, clueless about Punjab: Captain Amarinder Singh

ਨਵਜੋਤ ਸਿੱਧੂ ਨੇ ਟਵੀਟ ਕਰ ਨਿਸ਼ਾਨਾ ਸਾਧਿਆ ਹੈ ਤੇ ਕਿਹਾ ਕਿ ‘ਅਸੀਂ ਕਾਂਗਰਸ ਦੇ 78 ਵਿਧਾਇਕ, ਕਦੇ ਸੋਚ ਨਹੀਂ ਸਕਦੇ ਸੀ ਕਿ ਸਾਨੂੰ ਅਜਿਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਮਿਲੇ, ਜਿਨ੍ਹਾਂ ਦੀ ਨਬਜ਼ ਬੀਜੇਪੀ ਦੇ ਹੱਥ ‘ਚ ਸੀ… ….ਜਿਸ ਨੇ ਆਪਣੀ ਖੱਲ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ! ਤੁਸੀਂ ਪੰਜਾਬ ਦੇ ਨਿਆਂ ਅਤੇ ਵਿਕਾਸ ਨੂੰ ਰੋਕਣ ਵਾਲੀ ਨਕਾਰਾਤਮਕ ਸ਼ਕਤੀ ਸੀ।’

 

-PTC NEWS