Parliament Winter Session: ਸੰਸਦ ਦਾ ਸਰਦ ਰੁੱਤ ਇਜਲਾਸ 29 ਨਵੰਬਰ ਤੋਂ ਹੋ ਸਕਦਾ ਹੈ ਸ਼ੁਰੂ

Parliament Winter Session: ਸੰਸਦ ਦਾ ਸਰਦ ਰੁੱਤ ਸੈਸ਼ਨ ਨਵੰਬਰ ਦੇ ਆਖਰੀ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਸਰਕਾਰ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚਲਾਉਣ ਬਾਰੇ ਵਿਚਾਰ ਕਰ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਸੈਸ਼ਨ ਦੌਰਾਨ ਕੋਵਿਡ -19 ਦੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ। ਸੈਸ਼ਨ ਵਿੱਚ ਲਗਭਗ 20 ਬੈਠਕਾਂ ਹੋਣ ਦੀ ਸੰਭਾਵਨਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖ਼ਤਮ ਹੋ ਜਾਏਗੀ।

ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਇੱਕ ਮੀਟਿੰਗ ਛੇਤੀ ਹੀ ਹੋਣ ਦੀ ਸੰਭਾਵਨਾ ਹੈ ਜਿਸ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ। ਪਿਛਲੇ ਸਾਲ ਕੋਰੋਨਾ ਵਾਇਰਸ ਕਾਰਨ ਸੰਸਦ ਦਾ ਸਰਦ ਰੁੱਤ ਇਜਲਾਸ ਨਹੀਂ ਹੋ ਸਕਿਆ ਸੀ। ਮਹਾਮਾਰੀ ਦੇ ਮੱਦੇਨਜ਼ਰ ਪਿਛਲੇ ਸਾਲ ਸੰਸਦ ਦਾ ਸਰਦ ਰੁੱਤ ਸੈਸ਼ਨ ਨਹੀਂ ਹੋਇਆ ਸੀ। ਕੋਵਿਡ ਦੇ ਕਾਰਨ ਅਗਲੇ ਸਾਰੇ ਸੈਸ਼ਨਾਂ ਦੀ ਮਿਆਦ ਵੀ ਘਟਾ ਦਿੱਤੀ ਗਈ ਸੀ। ਇਨ੍ਹਾਂ ਵਿੱਚ ਬਜਟ ਅਤੇ ਮਾਨਸੂਨ ਸੈਸ਼ਨ ਸ਼ਾਮਲ ਸਨ।

ਸੂਤਰਾਂ ਨੇ ਕਿਹਾ ਹਾਲਾਂਕਿ, ਅਜੇ ਤੱਕ ਕੋਈ ਅਧਿਕਾਰਤ ਫੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋ ਸਕਦਾ ਹੈ ਅਤੇ 23 ਦਸੰਬਰ ਦੇ ਆਸਪਾਸ ਖ਼ਤਮ ਹੋਵੇਗਾ।

-PTC News