ਸਹੁੰ ਚੁੱਕ ਸਮਾਗਮ: ਕਾਂਗਰਸ ਵੱਲੋਂ ਮੰਤਰੀਆਂ ਦੀ ਨਵੀਂ ਲਿਸਟ ਜਾਰੀ


ਚੰਡੀਗੜ੍ਹ: ਦਿੱਲੀ ਤੋਂ ਲੈ ਕੇ ਚੰਡੀਗੜ੍ਹ ਤਕ ਚੱਲੀਆਂ ਲੰਬੀਆਂ ਮੀਟਿੰਗਾਂ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੀ ਨਵੀਂ ਟੀਮ ਅੱਜ ਸ਼ਾਮ ਸਾਢੇ ਚਾਰ ਵਜੇ ਸਹੁੰ ਚੁੱਕੇਗੀ। ਕਾਂਗਰਸ ਦੇ ਆਖਰ ਪੰਜਾਬ ਕੈਬਨਿਟ ਦੀ ਲਿਸਟ ਜਾਰੀ ਕਰ ਦਿੱਤੀ ਹੈ। ਵਿਵਾਦਾਂ ਵਿੱਚ ਰਹੇ ਰਾਣਾ ਗੁਰਜੀਤ ਸਿੰਘ ਦਾ ਵੀ ਨਾਂ ਸ਼ਾਮਲ ਹੈ। ਹੁਣ ਕੁੱਲ 15 ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

ਇਸ ਤੋਂ ਇਲਾਵਾ ਕਈ ਪੁਰਾਣੇ ਮੰਤਰੀਆਂ ਦੀ ਵਜ਼ਾਰਤ ‘ਚੋਂ ਛੁੱਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁਲਜੀਤ ਨਾਗਰਾ ਦੀ ਥਾਂ ਕਾਕਾ ਰਣਦੀਪ ਦਾ ਨਾਂ ਵੀ ਪੰਜਾਬ ਕੈਬਨਿਟ ਵਿਚ ਫਾਇਨਲ ਹੋ ਗਿਆ ਹੈ।

Punjab Cabinet expansion: Oath ceremony announced, but Cong still in dilemma over new faces

ਇਨ੍ਹਾਂ ਵਿਧਾਇਕਾਂ ਨੂੰ ਕੀਤਾ ਮੰਤਰੀ ਮੰਡਲ ‘ਚ ਸ਼ਾਮਲ
ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਗੁਰਕੀਰਤ ਕੋਟਲੀ, ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਵੀਂ ਕੈਬਨਿਟ ਵਿਚ ਸ਼ਾਮਲ ਕੀਤਾ ਗਿਆ ਹੈ ਹੈ।

ਬ੍ਰਹਮ ਮਹਿੰਦਰਾ , ਮਨਪ੍ਰੀਤ ਸਿੰਘ ਬਾਦਲ , ਤ੍ਰਿਪਤ ਰਾਜਿੰਦਰ ਸਿੰਘ ਬਾਜਵਾ , ਸੁਖਬਿੰਦਰ ਸਿੰਘ ਸੁੱਖ ਸਕਾਰੀਆ , ਅਰੁਣਾ ਚੌਧਰੀ , ਰਜ਼ੀਆ ਸੁਲਤਾਨਾ , ਵਿਜੈ ਇੰਦਰ ਸਿੰਗਲਾ , ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ ਨਾਭਾ ਨੂੰ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਗਿਆ ਹੈ।

 

-PTC News