ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਗੁਰੂਹਰਸਹਾਏ ਹਲਕੇ ਦੇ ਵਿਕਾਸ ਲਈ 10 ਕਰੋੜ ਦਾ ਕੀਤਾ ਐਲਾਨ

ਗੁਰੂਹਰਸਹਾਏ (ਫਿਰੋਜ਼ਪੁਰ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਹੈ। ਉਹ ਅੱਜ ਇੱਥੇ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਗੁਰੂਹਰਸਹਾਏ ਹਲਕੇ ਦੇ ਵਿਕਾਸ ਲਈ 10 ਕਰੋੜ ਦੇਣ ਦਾ ਐਲਾਨ ਕੀਤਾ।

Punjab Chief Minister Charanjit Singh Channi NDTV Interview: Highlights

ਮੁੱਖ ਮੰਤਰੀ ਚਰਨਜੀਤ ਸਿੰਘ ਚੰਨ੍ਹੀ ਨੇ ਇੱਥੇ ਗੁਰੂਹਰਸਹਾਏ ਹਲਕੇ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਨਾਲ ਜ਼ੋੜਨ ਲਈ ਇੱਥੇ ਆਈਟੀਆਈ ਕਾਲਜ ਖੋਲਣ ਦਾ ਐਲਾਣ ਵੀ ਕੀਤਾ ਜਦ ਕਿ ਉਨ੍ਹਾਂ ਨੇ ਸਬ ਡਵੀਜਨ ਗੁਰੂਹਰਸਹਾਏ ਦੀ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਵੀ ਨੀਂਹ ਪੱਥਰ ਰੱਖਿਆ। ਸਰਹੱਦੀ ਇਲਾਕੇ ਦੀ ਇਕ ਹੋਰ ਮੰਗ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਹੱਦੀ ਕਿਸਾਨਾਂ ਦੀਆਂ ਜਮੀਨਾਂ ਦੀਆਂ ਜ਼ੋ ਰਜੀਸਟਰੀਆਂ ਰੱਦ ਕੀਤੀਆਂ ਗਈਆਂ ਹਨ ਉਨ੍ਹਾਂ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਏਗੀ।

Charanjit Singh Channi to take oath as Punjab chief minister today: 10 points | Latest News India - Hindustan Times

ਮੁੱਖ ਮੰਤਰੀ ਨੇ ਇਸ ਮੌਕੇ ਬੋਲਦਿਆਂ ਫਸਲਾਂ ਦੇ ਪਿੱਛਲੇ ਦਿਨੀਂ ਹੋਏ ਨੁਕਸਾਨ ਦੇ ਜਲਦ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਵੀ ਆਖੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵਿਸੇਸ਼ ਗਿਰਦਾਵਰੀ ਕਰਵਾਈ ਗਈ ਹੈ ਅਤੇ ਉਸੇ ਅਨੁਸਾਰ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮਿਲੇਗਾ। ਇਸ ਮੌਕੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ 6 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਲਾਇਨ ਤੇ ਬਨਣ ਵਾਲੇ ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਸੌਖ ਹੋਵੇਗੀ।

Who is Charanjit Singh Channi, Punjab's new CM?

ਸਥਾਨਕ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਗ੍ਰਹਿ ਵਿਖੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਪਿੱਛਲੇ ਦਿਨੀਂ ਲਏ ਗਏ ਲੋਕ ਪੱਖੀ ਫੈਸਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਵਿਅਕਤੀ ਨੂੰ ਧਿਆਨ ਵਿਚ ਰੱਖਦਿਆਂ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਸਤੀ ਬਿਜਲੀ, ਪੀਣ ਦੇ ਪਾਣੀ ਦੇ ਬਿਲ੍ਹਾਂ ਵਿਚ ਰਿਆਇਤ, ਡੀਜਲ ਪੈਟਰੋਲ ਦੇ ਰੇਟਾਂ ਵਿਚ ਕਮੀ ਵਰਗੇ ਫੈਸਲਿਆਂ ਨਾਲ ਰਾਜ ਦੇ ਹਰ ਇਕ ਬਸਿੰਦੇ ਨੂੰ ਲਾਭ ਹੋਇਆ ਹੈ। ਆਪਣੀ ਸਰਕਾਰ ਦੀਆਂ ਅਗਾਮੀ ਤਰਜੀਹਾਂ ਦਾ ਜਿਕਰ ਕਰਦਿਆਂ ਚੰਨੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸੈਕਟਰ ਦੀ ਮਜਬੂਤੀ ਉਨ੍ਹਾਂ ਦਾ ਅਗਲਾ ਟੀਚਾ ਹੈ। ਉਨ੍ਹਾਂ ਨੇ ਰਾਜ ਦੇ ਸੋਮਿਆਂ ਅਤੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿਚ ਹੁਣ ਆਮ ਲੋਕਾਂ ਦਾ ਰਾਜ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਸਥਾਨਕ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਆਪਣੀ ਪੁਰਾਣੀ ਸਾਂਝ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ। ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਨੂੰ ਇਲਾਕੇ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।

-PTC News