ਕੈਪਟਨ ਅਮਰਿੰਦਰ ਦੇ ਨਾਂਅ ‘ਤੇ ਇਸ ਖਿਡਾਰੀ ਨੂੰ ਕੀਤਾ ਜਾ ਰਿਹੈ ਟੈਗ ,ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਉਹ ਸੁਰਖੀਆਂ ‘ਚ ਬਣੇ ਹੋਏ ਹਨ। ਇਸ ਵਿਚਕਰ ਹੁਣ ਨਵੀਂ ਖਬਰ ਸਾਹਮਣੇ ਆਈ ਹੈ ਕਿ ਭਾਰਤੀ ਫੁੱਟਬਾਲ ਟੀਮ ਦੇ ਗੋਲਕੀਪਰ, ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਬੰਧਤ ਟਵੀਟ ‘ਚ ਗਲਤ ਟੈਗ ਕੀਤੇ ਜਾ ਰਹੇ ਹਨ।

Amrinder Singh - Player profile 21/22 | Transfermarkt

ਗੋਲਕੀਪਰ ਅਮਰਿੰਦਰ ਸਿੰਘ ਦਾ ਟਵੀਟ
ਗੋਲਕੀਪਰ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਪੱਤਰਕਾਰਾਂ, ਮੀਡੀਆ ਤੇ ਹੋਰ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਕਿ ‘ਮੈਂ ਅਮਰਿੰਦਰ ਸਿੰਘ, ਭਾਰਤੀ ਫੁੱਟਬਾਲ ਟੀਮ ਦਾ ਗੋਲਕੀਪਰ ਹਾਂ ਤੇ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਨਹੀਂ ਹਾਂ। ਕਿਰਪਾ ਕਰਕੇ ਮੈਨੂੰ ਟੈਗ ਕਰਨਾ ਬੰਦ ਕਰੋ।’

 

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਟਵੀਟ ‘ਤੇ ਲਿਖਿਆ, ‘ਮੇਰੇ ਨੌਜਵਾਨ ਦੋਸਤ, ਮੈਂ ਤੁਹਾਡੇ ਨਾਲ ਹਮਦਰਦੀ ਰੱਖਦਾ ਹਾਂ। ਤੁਹਾਡੀਆਂ ਖੇਡਾਂ ਲਈ ਸ਼ੁੱਭਕਾਮਨਾਵਾਂ।’

We're ready to bring home our first ISL trophy, asserts Amrinder Singh

-PTC News