Punjab Election 2022 : ਅਮਰਿੰਦਰ ਸਿੰਘ ਨੇ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ

Punjab Election 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ ਹਨ। ਇਸ ਵਿਚਾਲੇ ਅੱਜ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਬਣਾਈ ਹੈ।

Amarinder, Khattar in twitter spat over farmers' Delhi Chalo marchਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਰਸਮੀ ਮੁਲਾਕਾਤ ਦੱਸਿਆ ਹੈ। ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ। ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਚਾਹ ਪੀਣ ਦਾ ਸਮਾਂ ਮੰਗਿਆ ਸੀ। ਕੈਪਟਨ ਨੇ ਕਿਹਾ ਕਿ ਅੱਜ ਬਹੁਤ ਵਧੀਆ ਮੀਟਿੰਗ ਰਹੀ। ਇਸ ‘ਚ ਕਿਸੇ ਵੀ ਸਿਆਸੀ ਮੁੱਦੇ ‘ਤੇ ਚਰਚਾ ਨਹੀਂ ਕੀਤੀ ਗਈ।

ਸੰਸਦ ਵਿੱਚ ਵਾਪਿਸ ਲਏ ਜਾ ਰਹੇ ਖੇਤੀ ਕਾਨੂੰਨਾਂ ‘ਤੇ ਕੈਪਟਨ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਕਿਸਾਨਾਂ ਦੇ 6-7 ਮੁੱਦਿਆਂ ‘ਤੇ ਵੀ ਸਹਿਮਤ ਹੋ ਗਈ ਹੈ, ਹੁਣ ਕੋਈ ਮੁੱਦਾ ਨਹੀਂ ਬਚਿਆ ਹੈ। ਮੈਂ ਕੁਝ ਲੋਕਾਂ ਦੇ ਸੰਪਰਕ ਵਿੱਚ ਹਾਂ। ਮੈਨੂੰ ਲੱਗਦਾ ਹੈ ਕਿ ਅੱਜ ਜਾਂ 4 ਦਸੰਬਰ ਨੂੰ ਕੋਈ ਫੈਸਲਾ ਲਿਆ ਜਾਵੇਗਾ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪਟਿਆਲਾ ਤੋਂ ਆਪਣੀ ਕਿਸਮਤ ਅਜ਼ਮਾਉਂਦੇ ਨਜ਼ਰ ਆ ਸਕਦੇ ਹਨ।

Amarinder vs Khattar: Political bickering continues between Punjab, Haryana CMs on farmers' stir- The New Indian ExpressAmarinder vs Khattar: Political bickering continues between Punjab, Haryana CMs on farmers' stir- The New Indian Express

-PTC News