ਦਿੱਲੀ ‘ਚ ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਕੂਲ , ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ

ਦਿੱਲੀ 'ਚ ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਕੂਲ , ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ

ਨਵੀਂ ਦਿੱਲੀ : ਦਿੱਲੀ ਸਰਕਾਰ 29 ਨਵੰਬਰ ਤੋਂ ਰਾਜਧਾਨੀ ਦੇ ਸਾਰੇ ਸਕੂਲ ਮੁੜ ਖੋਲ੍ਹਣ ਜਾ ਰਹੀ ਹੈ। ਇਸ ਸਬੰਧੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹਰ ਜਮਾਤ ਦੇ ਵਿਦਿਆਰਥੀ ਸੋਮਵਾਰ ਤੋਂ ਖੁੱਲ੍ਹਣ ਜਾ ਰਹੇ ਸਕੂਲਾਂ ਵਿੱਚ ਜਾ ਸਕਣਗੇ। ਦਿੱਲੀ ਸਰਕਾਰ ਮੁਤਾਬਕ ਪਿਛਲੇ ਦਿਨਾਂ ‘ਚ ਦਿੱਲੀ ‘ਚ ਪ੍ਰਦੂਸ਼ਣ ਦੀ ਸਥਿਤੀ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਦਿੱਲੀ ‘ਚ ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਕੂਲ , ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ

ਇਸ ਸਮੇਂ ਪ੍ਰਦੂਸ਼ਣ ਦੀਵਾਲੀ ਤੋਂ ਪਹਿਲਾਂ ਵਾਲੇ ਪੜਾਅ ‘ਚ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸੂਬੇ ‘ਚ ਬਹੁਤ ਖਰਾਬ AQI ਕਾਰਨ ਵਿਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਸਾਰੇ ਸਰਕਾਰੀ ਦਫਤਰਾਂ ਵਿੱਚ ਘਰ ਤੋਂ ਕੰਮ ਕਰਨ ਦੀ ਵਿਵਸਥਾ ਲਾਗੂ ਕੀਤੀ ਗਈ ਸੀ, ਜਿਸ ਨੂੰ ਹੁਣ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਦਿੱਲੀ ‘ਚ ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਕੂਲ , ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ

ਪਤਾ ਲੱਗਾ ਹੈ ਕਿ ਰਾਜਧਾਨੀ ਦੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਲਗਾਤਾਰ ਸੁਣਵਾਈ ਕਰ ਰਹੀ ਹੈ। ਅਦਾਲਤ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਕੇਜਰੀਵਾਲ ਸਰਕਾਰ ਨੂੰ ਵੀ ਫਟਕਾਰ ਲਗਾਈ ਸੀ। ਇਸ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਕਈ ਅਹਿਮ ਕਦਮ ਚੁੱਕੇ ਗਏ।

ਦਿੱਲੀ ‘ਚ ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਕੂਲ , ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ

ਇਸ ਦੇ ਇਲਾਵਾ ਸਕੂਲ ਅਤੇ ਕਾਲਜ ਬੰਦ ਰਹੇ। ਇਸ ਦੇ ਨਾਲ ਹੀ ਨਿਰਮਾਣ ਕਾਰਜਾਂ ‘ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਇਸ ਤੋਂ ਇਲਾਵਾ ਦਿੱਲੀ ਵਿੱਚ ਕੋਲਾ ਆਧਾਰਿਤ 11 ਪਾਵਰ ਪਲਾਂਟਾਂ ਵਿੱਚੋਂ ਸਿਰਫ਼ ਪੰਜ ਨੂੰ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਪ੍ਰਦੂਸ਼ਣ ਕਾਰਨ ਰਾਜ ਸਰਕਾਰ ਨੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਸਨ।
-PTCNews