ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਲਗਾਇਆ ਆਪਣਾ ਓ.ਐਸ.ਡੀ.

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਨਿਯੁਕਤ ਕੀਤਾ ਹੈ, ਜੋ ਆਨਰੇਰੀ ਤੌਰ ’ਤੇ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਤਬੀਰ ਸਿੰਘ ਪਿਛਲੇ ਸਾਲ ਵੀ ਐਡਵੋਕੇਟ ਹਰਜਿੰਦਰ ਸਿੰਘ ਦੇ ਮੁੱਖ ਸਕੱਤਰ ਹੁੰਦਿਆਂ ਆਨਰੇਰੀ ਓ.ਐਸ.ਡੀ. ਦੀਆਂ ਸੇਵਾਵਾਂ ਨਿਭਾ ਚੁੱਕੇ ਹਨ।

ਓ.ਐਸ.ਡੀ. ਨਿਯੁਕਤ ਕੀਤੇ ਗਏ ਸਤਬੀਰ ਸਿੰਘ ਧਾਮੀ ਨੇ ਅੱਜ ਆਪਣੀ ਜ਼ੁੰਮੇਵਾਰੀ ਸੰਭਾਲ ਲਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਤਬੀਰ ਸਿੰਘ ਧਾਮੀ ਨੂੰ ਜ਼ੁੰਮੇਵਾਰੀ ਸੰਭਾਲਣ ਸਮੇਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਤਬੀਰ ਸਿੰਘ ਨੇ ਜਿਥੇ ਨਵੀਂ ਜ਼ੁੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਹੀ ਵਿਸ਼ਵਾਸ ਪ੍ਰਗਟ ਕਰਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ।

Advocate Harjinder Singh Dhami is new SGPC president; know more

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ,  ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਸਕੱਤਰ  ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ,  ਤੇਜਿੰਦਰ ਸਿੰਘ ਪੱਡਾ ਆਦਿ ਮੌਜੂਦ ਸਨ।

Harjinder Singh Dhami likely to be 46th SGPC president

-PTC News