ਸਿੰਘੂ ਬਾਰਡਰ ਕਤਲ ਮਾਮਲਾ: ਇਕ ਹੋਰ ਨਿਹੰਗ ਨਰਾਇਣ ਸਿੰਘ ਨੇ ਦਿੱਤੀ ਗ੍ਰਿਫ਼ਤਾਰੀ

Second 'Nihang' arrested over killing at Singhu border

ਜੰਡਿਆਲਾ ਗੁਰੂ: ਸਿੰਘੂ ਬਾਰਡਰ ‘ਤੇ ਹੋਏ ਕਤਲ ਮਾਮਲੇ ਵਿਚ ਇੱਕ ਹੋਰ ਨਿਹੰਗ ਸਿੰਘ ਨੇ ਸਰੰਡਰ ਕਰ ਦਿੱਤਾ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਜਿਲ੍ਹੇ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਦੇ ਨਿਹੰਗ ਨਰਾਇਣ ਸਿੰਘ ਨੇ ਅੱਜ ਪੰਜਾਬ ਪੁਲਿਸ ਨੂੰ ਗ੍ਰਿਫਤਾਰੀ ਦੇ ਦਿੱਤੀ। ਦੱਸ ਦੇਈਏ ਕਿ ਦੋਸ਼ੀ ਨੇ ਦੱਸਿਆ ਹੈ ਕਿ ਉਹ ਕੱਲ੍ਹ ਸਿੰਘੂ ਬਾਰਡਰ ਦੀ ਘਟਨਾ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਵਾਪਸ ਪਿੰਡ ਆ ਗਿਆ ਸੀ। ਪੁਲਿਸ ਨੇ ਉਸ ਦੇ ਸਾਰੇ ਪਿੰਡ ਦੁਆਲੇ ਘੇਰਾ ਵਧਾਇਆ ਹੋਇਆ ਸੀ। ਗੁਰਦੁਆਰਾ ਸਾਹਿਬ ਵਿੱਚ ਅਰਦਾਸ ਤੋਂ ਬਾਅਦ ਉਸ ਨੇ ਆਤਮ ਸਮਰਪਣ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਨਿਹੰਗ ਸਿੰਘ ਸਰਬਜੀਤ ਸਿੰਘ ਨੇ ਕੱਲ੍ਹ ਸਰੰਡਰ ਕਰ ਦਿੱਤਾ ਸੀ। ਦਰਅਸਲ ਬੀਤੇ ਦਿਨੀ ਦਿੱਲੀ ਦੇ ਸਿੰਘੂ ਬਾਰਡਰ ‘ਤੇ ਇਕ 35 ਸਾਲਾ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਉਸਦਾ ਖੱਬਾ ਹੱਥ ਵੱਢਿਆ ਹੋਏ ਸੀ। ਮ੍ਰਿਤਕ ਨੂੰ ਅੱਜ ਸਵੇਰੇ ਦਿੱਲੀ ਤੋਂ ਬਾਹਰ ਹਰਿਆਣਾ-ਦਿੱਲੀ ਸਿੰਘੂ ਸਰਹੱਦ ‘ਤੇ ਪੁਲਿਸ ਦੇ ਬੈਰੀਕੇਡ ਨਾਲ ਬੰਨ੍ਹਿਆ ਹੋਇਆ ਸੀ। ਇਸ ਘਟਨਾ ਮਗਰੋਂ ਸਨਸਨੀ ਦਾ ਮਾਹੌਲ ਹੈ। ਹੁਣ ਇਸ ਮਾਮਲੇ ‘ਚ ਨਿਹੰਗ ਸਿੰਘ ਸਰਬਜੀਤ ਸਿੰਘ ਤੋਂ ਬਾਅਦ ਇੱਕ ਹੋਰ ਗ੍ਰਿਫਤਾਰੀ ਹੋਈ ਹੈ।

ਜਿਕਰਯੋਗ ਹੈ ਕਿ ਕੱਲ੍ਹ ਸ਼ਾਮ ਨੂੰ ਵੀ ਇੱਕ ਨਿਹੰਗ ਸਰਬਜੀਤ ਸਿੰਘ ਨੇ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਨੂੰ ਅੱਜ ਅਦਾਲਤ ਵੱਲੋਂ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

Singhu border murder case: Accused Nihang Saravjit Singh sent to 7 days police custody

ਸ਼ੁੱਕਰਵਾਰ ਸਵੇਰੇ ਇੱਕ ਅਣਪਛਾਤੇ ਮ੍ਰਿਤਕ ਦੀ ਲਾਸ਼ ਸਿੰਘੂ ਸਰਹੱਦ ‘ਤੇ ਪੁਲਿਸ ਬੈਰੀਕੇਡ ਨਾਲ ਬੰਨ੍ਹੀ ਹੋਈ ਮਿਲੀ ਸੀ। ਮ੍ਰਿਤਕ ਦੇਹ ਦਾ ਇੱਕ ਹੱਥ ਕੱਟਿਆ ਗਿਆ ਸੀ।ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਦੋਸ਼ ਹੈ ਕਿ ਇਹ ਵਿਅਕਤੀ ਸਿੱਖ ਧਾਰਮਿਕ ਪਵਿੱਤਰ ਗ੍ਰੰਥ ਦਾ ਅਪਮਾਨ ਕਰਦਾ ਫੜਿਆ ਗਿਆ ਸੀ, ਜਿਸ ਤੋਂ ਬਾਅਦ ਨਿਹੰਗਾਂ ਨੇ ਉਸ ਦੀ ਹੱਤਿਆ ਕਰ ਦਿੱਤੀ।

-PTC News