ਸ਼੍ਰੀਨਗਰ: ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾ ਰਹੇ ਵਿਦਿਆਰਥੀਆਂ ਖਿਲਾਫ ਕਾਰਵਾਈ, UAPA ਤਹਿਤ ਕੇਸ ਦਰਜ

India-Pakistan Match: ਪੰਜਾਬ ਤੋਂ ਬਾਅਦ ਹੁਣ ਸ੍ਰੀਨਗਰ ਵਿੱਚ ਵੀ ਪਾਕਿਸਤਾਨੀ ਕ੍ਰਿਕਟ ਟੀਮ ਦੀ ਜਿੱਤ ਦਾ ਜਸ਼ਨ ਮਨਾਉਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀਨਗਰ ਦੇ SKIMS ਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਸਰਕਾਰੀ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਖ਼ਿਲਾਫ਼ UAPA ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਕਾਲਜ ਦੇ ਵਿਦਿਆਰਥੀਆਂ ‘ਤੇ ਐਤਵਾਰ ਨੂੰ ਟੀ-20 ਵਿਸ਼ਵ ਕੱਪ ਦੌਰਾਨ ਪਾਕਿਸਤਾਨ ਦੇ ਸਮਰਥਨ ‘ਚ ਨਾਅਰੇਬਾਜ਼ੀ ਕਰਨ ਦਾ ਦੋਸ਼ ਹੈ।

J&K college students, staff booked under UAPA for celebrating Pakistan’s cricket win against India

ਦੱਸ ਦੇਈਏ ਕਿ ਬੀਤੇ ਦਿਨੀ ਦੁਬਈ ‘ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦੇ ਮੈਚ ‘ਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੀ ਹਾਰ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿੱਚ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਇਆ ਗਿਆ। ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ, ਹੁਣ ਯੂਏਪੀਏ (ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜੇਕਰ ਕਿਸੇ ਵਿਦਿਆਰਥੀ ਜਾਂ ਵਿਦਿਆਰਥਣ ਨੂੰ ਇਨ੍ਹਾਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਉਸ ਨੂੰ ਜ਼ਮਾਨਤ ਮਿਲਣੀ ਔਖੀ ਹੋ ਜਾਵੇਗੀ।

Jammu and Kashmir Police

ਇਸ ਕਾਨੂੰਨ ਦਾ ਮੁੱਖ ਮਕਸਦ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ ਹੈ। ਇਸ ਕਾਨੂੰਨ ਤਹਿਤ ਪੁਲਿਸ ਅਜਿਹੇ ਅੱਤਵਾਦੀਆਂ, ਅਪਰਾਧੀਆਂ ਜਾਂ ਹੋਰ ਲੋਕਾਂ ਦੀ ਸ਼ਨਾਖਤ ਕਰਦੀ ਹੈ ਜੋ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹਨ। ਇਸ ਤੋਂ ਪਹਿਲਾਂ, ਪੰਜਾਬ ਦੇ ਦੋ ਨਿੱਜੀ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਕਸ਼ਮੀਰ ਦੇ ਘੱਟੋ-ਘੱਟ 10 ਵਿਦਿਆਰਥੀਆਂ ਨੇ ਦੋਸ਼ ਲਾਇਆ ਸੀ ਕਿ ਟੀ-20 ਵਿਸ਼ਵ ਕੱਪ ਕ੍ਰਿਕਟ ਮੈਚ ਵਿੱਚ ਭਾਰਤ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਉਨ੍ਹਾਂ ਨਾਲ ਕੁੱਟ-ਮਾਰ ਕੀਤੀ ਗਈ, ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਕਮਰਿਆਂ ਦੀ ਭੰਨ-ਤੋੜ ਕੀਤੀ ਗਈ।

India Vs Pakistan Highlights, T20 World Cup 2021: PAK win by 10 wickets, beat IND for the 1st time in WC history | Hindustan Times

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ ਦੇ ਇਕ ਕਾਲਜ ਵਿਚ ਕੁਝ ਨੌਜਵਾਨਾਂ ਵਲੋਂ ਕਸ਼ਮੀਰੀ ਵਿਦਆਰਥੀਆਂ ਦੀ ਕੁੱਟਮਾਰ ਕੀਤੀ ਗਈ। ਇਸ ਤੋਂ ਇਲਾਵਾ ਉਹਨਾਂ ਦੇ ਸਮਾਨ ਵੀ ਭੰਨਤੋੜ ਦੀ ਕੀਤੀ ਗਈ। ਕੁੱਟਮਾਰ ਦੌਰਾਨ ਕੁਝ ਵਿਦਿਆਰਥੀਆਂ ਨੂੰ ਸੱਟਾਂ ਵੀ ਲੱਗੀਆਂ।

-PTC News