ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਤਾਂ ਚਰਨਜੀਤ ਚੰਨੀ ਹੈ ਪਰ ਫ਼ੈਸਲੇ ਸਿੱਧੂ ਲੈ ਰਿਹਾ ਹੈ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਤਾਂ ਚਰਨਜੀਤ ਚੰਨੀ ਹੈ ਪਰ ਫ਼ੈਸਲੇ ਸਿੱਧੂ ਲੈ ਰਿਹਾ ਹੈ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਈ ਮੁੱਦਿਆਂ ‘ਤੇ ਰਾਜਪਾਲ ਨਾਲ ਗੱਲਬਾਤ ਕੀਤੀ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਰਾਜਪਾਲ ਨੂੰ ਮਿਲੇ ਹਨ , ਪੰਜਾਬ ਦੇ ਕਿਸਾਨ ਕੁਝ ਮਹੀਨੇ ਪਹਿਲਾਂ ਤੋਂ ਸੰਘਰਸ਼ ਕਰ ਰਹੇ ਹਨ ਕਿ ਜਿਹੜੀ ਜ਼ਮੀਨ ਸੜਕਾਂ ਬਣਾਉਣ ਲਈ ਲਈ ਜਾ ਰਹੀ ਹੈ, ਉਸ ਦੀ ਕੀਮਤ ਨਹੀਂ ਮਿਲ ਰਹੀ ਅਤੇ ਉਸਦੀ ਬਿਲਕੁਲ ਨਾਮਾਤਰ ਕੀਮਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ.ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਦਿੱਤੀ ਗਈ ਕੀਮਤ ਦੇ ਹਿਸਾਬ ਨਾਲ 30% ਕੀਮਤ ਦਿੱਤੀ ਜਾ ਰਹੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਰਾਜ ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ ਅਤੇ ਕਿਸਾਨ ਇਨਸਾਫ ਚਾਹੁੰਦੇ ਹਨ ਕਿਉਂਕਿ ਜੇਕਰ ਅਸੀਂ 25 ਹਜ਼ਾਰ ਏਕੜ ਜ਼ਮੀਨ ਦੀ ਗੱਲ ਕਰੀਏ ਤਾਂ ਫਿਰ ਪੰਜਾਬ ਦੇ ਕਿਸਾਨ ਨੂੰ 25 ਹਜ਼ਾਰ ਕਰੋੜ ਮੁੱਲ ਦਿੱਤਾ ਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਇਹ ਪ੍ਰਦਰਸ਼ਿਤ ਕਰ ਰਿਹਾ ਹੈ ਕਿ ਸਾਡੀ ਜ਼ਮੀਨ ਨੂੰ ਇਸ ਤਰ੍ਹਾਂ ਨਾ ਲਓ, ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਲੜਨ ਜਾ ਰਿਹਾ ਹੈ। ਜਿਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 29 ਸਤੰਬਰ ਨੂੰ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਫ਼ਿਰ ਵੀ ਕਾਂਗਰਸ ਸਰਕਾਰ ਨਹੀਂ ਸੁਣਦੀ ਤਾਂ ਉਸ ਤੋਂ ਬਾਅਦ ਅਕਾਲੀ ਦਲ ਸਰਕਾਰ ਮੁਆਵਜ਼ਾ ਦੇਵੇਗੀ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਚੰਨੀ ਸਾਰੇ ਵਾਅਦੇ ਪੂਰੇ ਕਰਨ ਲਈ 8 ਗੱਲਾਂ ਕਹਿ ਰਿਹਾ ਹੈ, ਹੁਣ ਇੱਕ ਹਫ਼ਤਾ ਬੀਤ ਗਿਆ ਹੈ ਪਰ ਅਜੇ ਤੱਕ ਕੈਬਨਿਟ ਦਾ ਵਿਸਥਾਰ ਨਹੀਂ ਕੀਤਾ ਗਿਆ ਪਰ ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ ਗਾਂਧੀ ਪਰਿਵਾਰ ਅੱਗੇ ਹੱਥ ਦਿੱਲੀ ‘ਚ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੂੰ ਕਿਹਾ ਸੀ ਕਿ ਮੁੱਖ ਮੰਤਰੀ ਦਾ ਅਹੁਦਾ ਵੱਡਾ ਹੁੰਦਾ ਹੈ , ਓਸੇ ਗੰਭੀਰਤਾ ਨਾਲ ਲਓ ਪਰ ਅੱਜ ਨਵਜੋਤ ਸਿੱਧੂ ਖ਼ੁਦ ਫ਼ੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕੰਮ ਮੁੱਖ ਮੰਤਰੀ ਦੇ ਹਨ ਪਰ ਕਰ ਸਿੱਧੂ ਰਹੇ ਹਨ।

ਨਵਜੋਤ ਸਿੱਧੂ ਜਿਵੇਂ ਸੁਖਬੀਰ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਦੀ ਗੱਲ ਕਰ ਰਹੇ ਹਨ ਤਾਂ ਸੁਖਬੀਰ ਬਾਦਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਪੁੱਛਿਆ ਜਾ ਰਿਹਾ ਹੈ ਕਿ ਕੀ ਤੁਸੀਂ 20 ਦਿਨਾਂ ਦੇ ਅੰਦਰ ਅਕਾਲੀਆਂ ਨੂੰ ਅੰਦਰ ਕਰੋਗੇ ਕਰੋਗੇ , ਜਦਕਿ ਲੋਕਾਂ ਅਤੇ ਸਮਾਜਿਕ ਕੰਮਾਂ ਦੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੇਲ੍ਹ ਜਾਣ ਤੋਂ ਨਹੀਂ ਡਰਦਾ , ਅਸੀਂ ਸੰਘਰਸ਼ ਕਰਦੇ ਰਹਾਂਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤੁਸੀਂ ਕਹਿੰਦੇ ਹੋ ਤਾਂ ਅਸੀਂ ਖੁਦ ਆ ਜਾਂਦੇ ਹਾਂ, ਜਿਸ ਵਿੱਚ ਸਰਕਾਰ ਦਾ ਇਰਾਦਾ ਅਮਨ ਸ਼ਾਂਤੀ ਅਤੇ ਵਿਕਾਸ ਲਿਆਉਣਾ ਨਹੀਂ, ਬਲਕਿ ਨਿੱਜੀ ਰੰਜਿਸ਼ ਕੱਢਣਾ ਹੈ।
-PTCNews