BSF ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ ‘ਤੇ ਸੁਨੀਲ ਜਾਖੜ ਨੇ CM ਚੰਨੀ ‘ਤੇ ਚੁੱਕੇ ਸਵਾਲ

BSF ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ 'ਤੇ ਸੁਨੀਲ ਜਾਖੜ ਨੇ CM ਚੰਨੀ 'ਤੇ ਚੁੱਕੇ ਸਵਾਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਪੰਜਾਬ ਦੀ ਸਰਹੱਦ ਨੂੰ ਸੀਲ ਕਰਨ ਦੀ ਮੰਗ ਕੀਤੇ ਜਾਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਇੱਕ ਵੱਡੇ ਹਿੱਸੇ ਨੂੰ ਬੀਐਸਐਫ ਦੇ ਦਾਇਰੇ ਵਿੱਚ ਲਿਆਉਣ ਤੋਂ ਬਾਅਦ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਚੰਨੀ ‘ਤੇ ਸਵਾਲ ਚੁੱਕੇ ਹਨ।

BSF ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ ‘ਤੇ ਸੁਨੀਲ ਜਾਖੜ ਨੇ CM ਚੰਨੀ ‘ਤੇ ਚੁੱਕੇ ਸਵਾਲ

ਪੰਜਾਬ ਦੇ ਨਾਲ ਅਸਾਮ ਅਤੇ ਪੱਛਮੀ ਬੰਗਾਲ ਵਿੱਚ ਵੀ ਬੀ.ਐਸ.ਐਫ. ਰਾਜ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ ਪਰ ਪੰਜਾਬ ਵਿੱਚ ਇਸ ਬਾਰੇ ਸਿਆਸਤ ਗਰਮਾ ਗਈ ਹੈ। ਇੱਕ ਟਵੀਟ ਵਿੱਚ ਜਾਖੜ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੰਗ ਰੱਖਣ ਤੋਂ ਪਹਿਲਾਂ ਇਹ ਸੋਚ ਲੈਣਾ ਚਾਹੀਦਾ ਹੈ ਕਿ ਕੀ ਮੰਗਿਆ ਜਾ ਰਿਹਾ ਹੈ। ਕੀ ਮੁੱਖ ਮੰਤਰੀ ਨੇ ਅਣਜਾਣੇ ਵਿੱਚ ਪੰਜਾਬ ਦਾ ਅੱਧਾ ਹਿੱਸਾ ਕੇਂਦਰ ਸਰਕਾਰ ਦੇ ਹਵਾਲੇ ਕਰ ਦਿੱਤਾ ਹੈ ?

BSF ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ ‘ਤੇ ਸੁਨੀਲ ਜਾਖੜ ਨੇ CM ਚੰਨੀ ‘ਤੇ ਚੁੱਕੇ ਸਵਾਲ

ਪੰਜਾਬ ਦਾ ਕੁੱਲ ਖੇਤਰਫਲ ਲਗਭਗ 50 ਹਜ਼ਾਰ ਵਰਗ ਕਿਲੋਮੀਟਰ ਹੈ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ ਤੋਂ ਬਾਅਦ ਲਗਭਗ 25 ਹਜ਼ਾਰ ਵਰਗ ਕਿਲੋਮੀਟਰ ਦਾ ਖੇਤਰ ਬੀਐਸਐਫ ਦੇ ਹਵਾਲੇ ਆ ਜਾਵੇਗਾ।ਪੰਜਾਬ ਪੁਲਿਸ ਦੀ ਭੂਮਿਕਾ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ, ਕੀ ਸਾਨੂੰ ਸੂਬੇ ਲਈ ਵਧੇਰੇ ਖੁਦਮੁਖਤਿਆਰੀ ਦੀ ਲੋੜ ਹੈ?

BSF ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ ‘ਤੇ ਸੁਨੀਲ ਜਾਖੜ ਨੇ CM ਚੰਨੀ ‘ਤੇ ਚੁੱਕੇ ਸਵਾਲ

ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਪੰਜਾਬ , ਪੱਛਮੀ ਬੰਗਾਲ ਅਤੇ ਆਸਾਮ ਸੂਬਿਆਂ ‘ਚ ਵਧਾ ਦਿੱਤਾ ਹੈ। ਹੁਣ 50 ਕਿਲੋਮੀਟਰ ਦੇ ਦਾਇਰ ਵਿਚ ਬੀ.ਐੱਸ.ਐੱਫ. ਦੇ ਅਧਿਕਾਰ ਪੁਲਿਸ ਦੇ ਲੱਗਭਗ ਬਰਾਬਰ ਹੋ ਜਾਣਗੇ। ਇਸ ਤੋਂ ਪਹਿਲਾਂ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ‘ਚ ਬੀ.ਐੱਸ.ਐੱਫ. ਦਾ ਖੇਤਰ ਅਧਿਕਾਰ ਸਰਹੱਦ ਤੋਂ 15 ਕਿਲੋਮੀਟਰ ਅੰਦਰ ਤੱਕ ਸੀਮਤ ਸੀ। ਹੁਣ ਇਸ ਨੂੰ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।

BSF ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ ‘ਤੇ ਸੁਨੀਲ ਜਾਖੜ ਨੇ CM ਚੰਨੀ ‘ਤੇ ਚੁੱਕੇ ਸਵਾਲ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਵੱਲੋਂ ਸਰਹੱਦ ‘ਤੇ ਸਰਗਰਮੀਆਂ ਵਧਣ ਕਾਰਨ ਸਰਹੱਦ ਨੂੰ ਸੀਲ ਕਰਨ ਦੀ ਮੰਗ ਕੀਤੀ ਸੀ। ਚੰਨੀ ਦੀ ਇਸ ਮੰਗ ਤੋਂ ਬਾਅਦ ਹੀ ਗ੍ਰਹਿ ਮੰਤਰਾਲੇ ਨੇ ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਫੈਸਲਾ ਕੀਤਾ।
-PTCNews