ਤਾਲਿਬਾਨ ਲੜਾਕਿਆਂ ਨੇ ਕਾਬੁਲ ਦੇ ਗੁਰਦੁਆਰੇ ‘ਚ ਬੋਲਿਆ ਹਮਲਾ, ਕਈ ਲੋਕਾਂ ਨੂੰ ਬਣਾਇਆ ਬੰਧੀ

ਕਾਬੁਲ: ਤਾਲਿਬਾਨ ਲੜਾਕਿਆਂ ਵਲੋਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਾਰਤੇ ਪਰਵਾਨ ਗੁਰਦੁਆਰੇ ਵਿਚ ਹਮਲਾ ਬੋਲਿਆ ਦੀ ਖਬਰ ਮਿਲੀ ਹੈ। ਖਬਰਾਂ ਅਨੁਸਾਰ ਇਨ੍ਹਾਂ ਤਾਲਿਬਾਨ ਲੜਾਕਿਆਂ ਨੇ ਗੁਰਦੁਆਰੇ ਵਿੱਚ ਤਾਇਨਾਤ ਗਾਰਡਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੇ ਉੱਥੇ ਲੱਗੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਅਤੇ ਫਿਰ ਉੱਥੋਂ ਚਲੇ ਗਏ। ਦੱਸ ਦਈਏ ਕਿ ਕਾਬੁਲ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇਹ ਗੁਰਦੁਆਰਾ ਸਿੱਖਾਂ ਅਤੇ ਹਿੰਦੂਆਂ ਲਈ ਸੁਰੱਖਿਅਤ ਪਨਾਹਗਾਹ ਬਣ ਗਿਆ ਸੀ। ਅਫਗਾਨਿਸਤਾਨ ਵਿੱਚ ਸੱਤਾ ਹਥਿਆਉਣ ਤੋਂ ਬਾਅਦ ਤਾਲਿਬਾਨ ਨੇ ਭਰੋਸਾ ਦਿੱਤਾ ਸੀ ਕਿ ਇਸਦੇ ਲੋਕਾਂ ਦੀ ਸੁਰੱਖਿਆ ਕੀਤੀ ਜਾਵੇਗੀ ਪਰ ਹਾਲ ਹੀ ਵਿੱਚ ਵਾਪਰੀ ਘਟਨਾ ਨੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ।

ਦਰਅਸਲ ਬੀਤੇ ਦਿਨ ਤਾਲਿਬਾਨੀ ਲੜਾਕੇ ਹਥਿਆਰਾਂ ਦੇ ਨਾਲ ਗੁਰਦੁਆਰੇ ‘ਚ ਦਾਖ਼ਲ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਤੋੜਭੰਨ ਕਰ ਦਿੱਤੇ ਤੇ ਕਈ ਲੋਕਾਂ ਨੂੰ ਆਪਣੇ ਨਾਲ ਹਿਰਾਸਤ ‘ਚ ਲੈ ਲਿਆ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਤਾਲਿਬਾਨੀਆਂ ਨੇ ਸਿਖ ਭਾਈਚਾਰੇ ਦੇ ਕਈ ਲੋਕਾਂ ਨੂੰ ਆਪਣੀ ਹਿਰਾਸਤ ‘ਚ ਲਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਗੁਰਦੁਆਰੇ ‘ਚ ਦਾਖਲ ਹੋਣ ਵਾਲੇ ਤਾਲਿਬਾਨੀ ਲੜਾਕਿਆਂ ਨੇ ਗੁਰਦੁਆਰੇ ‘ਚ ਲੱਗੇ ਸਾਰੇ ਸੀਸਟੀਵੀ ਕੈਮਰਿਆਂ ਨੂੰ ਤੋੜ ਦਿੱਤਾ। ਇਸ ਦੇ ਨਾਲ ਹੀ ਗੁਰਦੁਆਰੇ ‘ਚ ਭੰਨਤੋੜ ਕੀਤੀ। ਦੱਸ ਦੇਈਏ ਗੁਰਦੁਆਰਾ ਪਖਤਿਆ ਦੇ ਚਮਕਨੀ ਇਲਾਕੇ ‘ਚ ਹੈ।

Afghanistan crisis: Taliban include Karzai, Abdullah, Baradar in its 12-member council

-PTC News