ਤਰਨਤਾਰਨ: ਅਣਪਛਾਤੇ ਨੌਜਵਾਨਾਂ ਵੱਲੋਂ ਅਕਾਲੀ ਦਲ ਦੇ ਐਮਸੀ ਦੇ ਭਰਾ ‘ਤੇ ਹੋਇਆ ਹਮਲਾ

ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਭਿੱਖੀਵਿੰਡ ‘ਚ ਅਕਾਲੀ ਦਲ ਦੇ ਐਮਸੀ ਦੇ ਭਰਾ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਮਿਲੀ ਜਾਣਕਾਰੀ ਦੇ ਮੁਤਾਬਿਕ ਅਕਾਲੀ ਦਲ ਦੇ MC ਰਾਕੇਸ਼ ਕੁਮਾਰ ਰਿੰਕੂ ਧਵਨ ਦੇ ਭਰਾ ‘ਤੇ ਘਰ ਦੇ ਬਾਹਰ ਕੁਝ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲਾ ਕਰਨ ਤੋਂ ਬਾਅਦ ਨੌਜਵਾਨ ਫਰਾਰ ਹੋ ਗਿਆ ਹੈ। ਇਸ ਦੇ ਨਾਲ ਹਮਲੇ ਤੋਂ ਬਾਅਦ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Rajasthan News : Man kills infant son after Fights with wife in Jodhpur

-PTC News